01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਭੁੱਚੋ ਖ਼ੁਰਦ ਵਿਖੇ ਯੂਥ ਪਬਲਿਕ ਲਾਇਬਰੇਰੀ ਦਾ ਉਦਘਾਟਨ

ਅਜੀਤ ਡੈਸਕ 24-09-2025
ਭੁੱਚੋ ਮੰਡੀ, 23 ਸਤੰਬਰ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਵਿਖੇ ਯੂਥ ਪਬਲਿਕ ਲਾਇਬਰੇਰੀ ਦਾ ਉਦਘਾਟਨ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦੇ ਨੌਜਵਾਨ ਲਾਇਬਰੇਰੀ ਤੋਂ ਵੱਧ ਤੋਂ ਵੱਧ ਫਾਇਦਾ ਉਠਾਉਣ | ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸੱਚੀਆਂ ਦੋਸਤ ਹਨ, ਜੋ ਵਿਅਕਤੀ ਨੂੰ ਕਦੇ ਵੀ ਕੁਰਾਹੇ ਨਹੀਂ ਪਾਉਂਦੀਆਂ, ਸਗੋਂ ਮਨੁੱਖੀ ਗਿਆਨ ਵਿਚ ਵਾਧਾ ਕਰਦੀਆਂ ਹਨ | ਪਿੰਡ ਦੇ ਸਰਪੰਚ ਭਾਈ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਮੋਬਾਇਲ ਦੀ ਦੁਰਵਰਤੋਂ ਛੱਡ ਕੇ ਖੇਡਾਂ ਅਤੇ ਕਿਤਾਬਾਂ ਵੱਲ ਆਕਰਸ਼ਿਤ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲਾਇਬਰੇਰੀ ਵਿਚ ਹਰ ਲੋੜੀਂਦੀ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਵਿਧਾਇਕ ਤੋਂ ਮੰਗ ਕੀਤੀ ਕਿ ਸੂਬਾ ਸਰਕਾਰ ਤੋਂ ਗ੍ਰਾਂਟਾਂ ਦੇ ਗੱਫੇ ਲੈ ਕੇ ਦਿੱਤੇ ਜਾਣ ਤਾਂ ਜੋ ਪਿੰਡ ਦੀ ਨੁਹਾਰ ਬਦਲੀ ਜਾ ਸਕੇ | ਉਨ੍ਹਾਂ ਸਮਾਜ ਸੇਵੀਆਂ ਅਤੇ ਐਨ. ਆਰ. ਆਈਜ਼ ਨੂੰ ਵੀ ਅਪੀਲ ਕੀਤੀ ਕਿ ਦਿਖਾਵੇ ਦੇ ਖ਼ਰਚੇ ਘਟਾ ਕੇ ਹਰ ਪਿੰਡ ਲਾਇਬਰੇਰੀ, ਜਿੰਮ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਆਰਥਿਕ ਮਦਦ ਕੀਤੀ ਜਾਵੇ | ਪਿੰਡ ਵਾਸੀਆਂ ਨੇ ਸਮੁੱਚੀ ਪੰਚਾਇਤ ਅਤੇ ਵਿਸ਼ੇਸ਼ ਕਰਕੇ ਸਰਪੰਚ ਭਾਈ ਗੁਰਜਿੰਦਰ ਸਿੰਘ ਸਿੱਧੂ ਵਲੋਂ ਪਿੰਡ ਲਈ ਕੀਤੇ ਜਾ ਰਹੇ ਯਤਨਾਂ ਅਤੇ ਕਾਰਜਾਂ ਦੀ ਪ੍ਰਸੰਸਾ ਕੀਤੀ | ਇਸ ਮੌਕੇ ਪੰਚਾਇਤ ਅਫ਼ਸਰ ਜਗਸੀਰ ਸਿੰਘ, ਪੰਚਾਇਤ ਸਕੱਤਰ ਰੁਪਿੰਦਰ ਸਿੰਘ ਬਿੱਟਾ ਅਤੇ 'ਆਪ' ਆਗੂ ਕਮਲਜੀਤ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀ. ਐਨ. ਬੀ. ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਦੋ ਰੋਜ਼ਾ ਬੇਕਰੀ ਕੈਂਪ ਅਗਲੀ ਖ਼ਬਰ ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੀ ਖਿਡਾਰਨ ਜਸ਼ਨਪ੍ਰੀਤ ਕੌਰ ਦੀ ਵੁਸ਼ੂ ਅਤੇ ਕਿੱਕ ਬਾਕਸਿੰਗ 'ਚ ਰਾਜ ਪੱਧਰੀ ਖੇਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।