25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਿਸਾਨ ਯੂਨੀਅਨ ਵਲੋਂ ਇਮੀਗ੍ਰੇਸ਼ਨ ਏਜੰਟ ਦੇ ਘਰ ਮੂਹਰੇ ਧਰਨਾ ਲਾਉਣ ਦਾ ਐਲਾਨ

ਅਜੀਤ ਡੈਸਕ 17-10-2025

ਸੰਗਤ ਮੰਡੀ, 16 ਅਕਤੂਬਰ (ਸੁਖਤੇਜ ਧਾਲੀਵਾਲ)- ਸਰਕਾਰੀ ਨÏਕਰੀਆਂ ਨਾ ਮਿਲਣ ਕਰਕੇ ਬੇਰੁਜ਼ਗਾਰ ਹੋਏ ਨÏਜਵਾਨਾਂ ਦਾ ਰੁਝਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਵੱਧ ਰਿਹਾ ਹੈ ¢ਪਰ ਵਿਦੇਸ਼ ਭੇਜਣ ਦੇ ਨਾਂ ਹੇਠ ਪੰਜਾਬ ਦੇ ਭੋਲੇ ਭਾਲੇ ਨÏਜਵਾਨ ਗਲਤ ਏਜੰਟਾਂ ਦੇ ਧੱਕੇ ਚੜ੍ਹ ਕੇ ਲੁੱਟ ਦਾ ਸ਼ਿਕਾਰ ਹੋ ਰਹੇ ਹਨ¢ ਵਿਦੇਸ਼ ਜਾਣ ਦੇ ਚੱਕਰ 'ਚ ਏਜੰਟਾਂ ਦੀ ਲੁੱਟ ਦਾ ਸ਼ਿਕਾਰ ਹੋਏ ਜ਼ਿਲ੍ਹਾ ਮਾਨਸਾ ਦੇ ਚਾਰ ਨÏਜਵਾਨਾਂ ਨੂੰ ਵਿਦੇਸ਼ ਭੇਜਣ ਦੀ ਲਾਲਸਾ ਦੇ ਕੇ ਬਠਿੰਡਾ ਜ਼ਿਲੇ੍ਹ ਦੇ ਇੱਕ ਏਜੰਟ ਵੱਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਵਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਲਗਭਗ ਤਿੰਨ ਸਾਲ ਪਹਿਲਾਂ ਪਿੰਡ ਖਿਆਲਾ ਕਲਾਂ ਜ਼ਿਲ੍ਹਾ ਮਾਨਸਾ ਦੇ ਗਗਨਦੀਪ ਸਿੰਘ ਪੁੱਤਰ ਰੂਪ ਰਾਮ ਸਮੇਤ ਚਾਰ ਨÏਜਵਾਨਾਂ ਨੂੰ ਵਿਦੇਸ਼ ਜਾਣ ਲਈ ਪਿੰਡ ਦੁੱਨੇਵਾਲਾ ਜ਼ਿਲ੍ਹਾ ਬਠਿੰਡਾ ਦੇ ਇੱਕ ਇਮੀਗ੍ਰੇਸ਼ਨ ਏਜੰਟ ਤੋਂ 2 ਲੱਖ 20 ਹਜ਼ਾਰ ਰੁਪਏ ਦੀ ਠੱਗੀ ਦਾ ਸ਼ਿਕਾਰ ਹੋ ਗਏ ਹਨ¢ ਜਦੋਂ ਇਮੀਗ੍ਰੇਸ਼ਨ ਏਜੰਟ ਨੇ ਧੋਖਾਧੜੀ ਨਾਲ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਹਵਾਈ ਜਹਾਜ਼ ਦੀਆਂ ਟਿਕਟਾਂ ਜਾਅਲੀ ਕਰਵਾ ਦਿੱਤੀਆਂ ਤਾਂ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਲੱਗੀ¢ ਇਨ੍ਹਾਂ ਨÏਜਵਾਨਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਕਤ ਇਮੀਗ੍ਰੇਸ਼ਨ ਏਜੰਟ ਨੇ ਕਿਹਾ ਕਿ ਤੁਹਾਡੇ ਪੈਸੇ ਵਾਪਸ ਕਰ ਦਿੱਤੇ ਜਾਣਗੇ¢ ਪਰ ਉਸ ਤੋਂ ਬਾਅਦ ਨÏਜਵਾਨ ਲਗਾਤਾਰ ਪੈਸੇ ਵਾਪਸ ਲੈਣ ਲਈ ਗੇੜੇ ਮਾਰਦੇ ਰਹੇ ਪਰ ਇਮੀਗਰੇਸ਼ਨ ਏਜੰਟ ਹਮੇਸ਼ਾ ਟਾਲ ਮਟੋਲ ਕਰਦਾ ਰਿਹਾ¢ ਉਕਤ ਪੀੜਤਾਂ ਨੇ ਥਾਣਾ ਸੰਗਤ ਵਿਖੇ ਇਸ ਵਿਰੁੱਧ ਸ਼ਿਕਾਇਤ ਦਰਜ ਕਰਵਾ ਦਿੱਤੀ¢ ਜਿਸ ਤੋਂ ਬਾਅਦ ਇਮੀਗ੍ਰੇਸ਼ਨ ਏਜੰਟ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਮਾਨਸਾ ਦੇ ਆਗੂਆਂ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਜਗਦੇਵ ਸਿੰਘ ਲਹਿਰਾ ਮੁਹੱਬਤ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੀਪ ਸਿੰਘ ਨਾਥਪੁਰਾ ਅਤੇ ਹੋਰ ਆਗੂਆਂ ਨਾਲ ਬੈਠ ਕੇ ਹੋਈ ਗੱਲਬਾਤ ਦÏਰਾਨ ਪੈਸੇ ਵਾਪਸ ਦੇਣ ਦੀ ਤਰੀਕ ਤਹਿ ਕਰ ਲਈ ਸੀ¢ ਪਰ ਉਹ ਜਥੇਬੰਦੀ ਦੇ ਆਗੂਆਂ ਨਾਲ ਹੋਏ ਸਮਝÏਤੇ ਤੋਂ ਵੀ ਭੱਜ ਗਿਆ¢ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਬਠਿੰਡਾ ਦੀ ਬੀਕੇਯੂ ਏਕਤਾ ਡਕੌਂਦਾ ਧਨੇਰ ਦੀ ਮੀਟਿੰਗ ਕਰਕੇ ਏਜੰਟ ਨੂੰ ਇੱਕ ਹਫ਼ਤੇ ਤੱਕ ਪੈਸੇ ਵਾਪਸ ਕਰਨ ਦਾ ਸਮਾਂ ਦਿੱਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰਾਂ ਨੂੰ ਵਿਆਜ ਸਮੇਤ ਪੈਸੇ ਵਾਪਸ ਨਾ ਕੀਤੇ ਤਾਂ ਪਿੰਡ ਦੁਨੇਵਾਲਾ ਵਿਖੇ ਏਜੰਟ ਦੇ ਘਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ ਇਹ ਧਰਨਾ ਪੀੜਤਾਂ ਨੂੰ ਇਨਸਾਫ਼ ਮਿਲਣ ਤੱਕ ਤੱਕ ਜਾਰੀ ਰਹੇਗਾ¢

ਪਿਛਲੀ ਖ਼ਬਰ ਔਰਤ ਦੀਆਂ ਵਾਲੀਆਂ ਝਪਟ ਕੇ 2 ਲੁਟੇਰੇ ਫ਼ਰਾਰ ਅਗਲੀ ਖ਼ਬਰ ਇੰਡੀਆ ਹੈਬੀਟੇਟ ਸੈਂਟਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।