25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭੜਕੇ ਜੰਗਲਾਤ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਲਈ ਤਰਸ ਰਹੇ ਬਠਿੰਡਾ ਦੇ ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਵਣ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਉਪਰੰਤ ਸਬੰਧਿਤ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ, ਜਸਵਿੰਦਰ ਸਿੰਘ ਬੀੜ ਤਲਾਬ, ਅੰਮਿ੍ਤਪਾਲ ਸਿੰਘ, ਜਸਪਾਲ ਜੱਸੀ ਅਤੇ ਫੈਡਰੇਸ਼ਨ ਦੇ ਆਗੂ ਕਿਸ਼ੋਰ ਚੰਦ ਗਾਜ਼, ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ ਨੇ ਕਿਹਾ ਕਿ ਜੰਗਲਾਤ ਵਿਭਾਗ ਵਿਚ ਪਿਛਲੇ 15-15 ਸਾਲਾਂ ਤੋਂ ਕੰਮ ਕਰਦੇ ਆ ਰਹੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਲਗਾਤਾਰ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕਿਸੇ ਕਰਮਚਾਰੀ ਨੂੰ ਅਨਪੜ੍ਹ ਹੋਣ ਦਾ ਇਤਰਾਜ਼ ਲਗਾ ਕੇ, ਕਿਸੇ ਦਾ ਗੈਪ ਪੀਰੀਅਡ ਦੱਸ ਕੇ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਜਿਹੜੇ ਮੁਲਾਜ਼ਮ ਰੈਗੂਲਰ ਕੀਤੇ ਗਏ ਹਨ ਉਨਾਂ ਨੂੰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਇੰਨਾ ਮੁਲਾਜ਼ਮਾਂ ਦੇ ਦੀਵਾਲੀ ਦੇ ਤਿਉਹਾਰ ਮÏਕੇ ਵੀ ਘਰਾਂ ਦੇ ਚੁੱਲੇ੍ਹ ਠੰਡੇ ਪਏ ਹਨ¢ ਉਨ੍ਹਾਂ ਅੱਜ ਸੂਬੇ ਦੇ ਜੰਗਲਾਤ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਦਿਹਾੜੀਦਾਰ ਮੁਲਾਜ਼ਮਾਂ ਨੂੰ ਅਤੇ ਨਵੇਂ ਰੈਗੂਲਰ ਕੀਤੇ ਮੁਲਾਜ਼ਮਾਂ ਨੂੰ ਤੁਰੰਤ ਤਨਖ਼ਾਹਾਂ ਜਾਰੀ ਕੀਤੀਆਂ ਜਾਣ ਅਤੇ ਬਿਨਾਂ ਕਿਸੇ ਭੇਦਭਾਵ ਤੇ ਬਿਨਾਂ ਸ਼ਰਤ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ! ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਨ੍ਹਾਂ ਮਸਲਿਆਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 1 ਨਵੰਬਰ ਨੂੰ ਵਣ ਮੰਤਰੀ ਦੇ ਹਲਕਾ ਭੋਆ ਪਠਾਨਕੋਟ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮÏਕੇ ਅਨੋਖਾ ਸਿੰਘ, ਟੇਕ ਸਿੰਘ, ਮੰਗਲ ਮੰਡੀ ਕਲਾਂ ਜ਼ਿਲ੍ਹਾ ਚੇਅਰਮੈਨ, ਗੁਰਮੇਲ ਸਿੰਘ ਰਾਮਪੁਰਾ ਰੇਂਜ ਪ੍ਰਧਾਨ, ਗੁਰਜੀਤ ਸਿੰਘ ਤਲਵੰਡੀ ਰੇਂਜ ਪ੍ਰਧਾਨ, ਰਾਜੂ ਸਿੰਘ ਮਿੰਨੀ ਚਿੜੀਆ ਘਰ ਰੇਂਜ ਪ੍ਰਧਾਨ ਅਤੇ ਮੇਜਰ ਸਿੰਘ ਸਲਾਬਤਪੁਰਾ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।