ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ
ਅਜੀਤ ਡੈਸਕ
17-10-2025
2 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ- ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 2 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਿੰਕੂ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |