25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਤੇ ਯਤਨਸ਼ੀਲ- ਡੀ.ਸੀ.

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਮੁਕੰਮਲ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀ.ਸੀ. ਰਾਜੇਸ਼ ਧੀਮਾਨ ਨੇ ਪਿੰਡ ਹਰਰੰਗਪੁਰਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਲਗਾਏ ਗਏ ਕਿਸਾਨ ਮਿਲਣੀ ਕੈਂਪ ਦÏਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ¢ ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤÏਰ 'ਤੇ ਮÏਜੂਦ ਰਹੇ¢ ਇਸ ਮੌਕੇ ਡੀ.ਸੀ. ਰਾਜੇਸ਼ ਧੀਮਾਨ ਨੇ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ | ਇਸ ਦੌਰਾਨ ਡੀ.ਸੀ. ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ¢ ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ¢ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿਚ ਵੀ ਵਾਧਾ ਹੋਵੇਗਾ | ਇਸ ਮੌਕੇ ਐਸ.ਐਸ.ਪੀ. ਅਮਨੀਤ ਕੌਂਡਲ ਨੇ ਕਿਸਾਨਾਂ ਨੂੰ ਕਿਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਹਨ¢ ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸਟਰਾਅ ਰੇਕ, ਬੇਲਰ, ਸੁਪਰ ਐਸ.ਐਮ. ਐਸ, ਮਲਚਰ, ਪੈਡੀ ਸਟਰਾਅ ਚੌਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਅਤੇ ਸਰਫੇਸ ਸੀਡਰ ਆਦਿ ਦੀ ਵਰਤੋਂ ਕਰਨ, ਇਹ ਆਧੁਨਿਕ ਸੰਦ ਖੇਤੀਬਾੜੀ ਵਿਭਾਗ ਤੋਂ ਸਬਸਿਡੀ 'ਤੇ ਲਏ ਜਾ ਸਕਦੇ ਹਨ¢ ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਹਰਰੰਗਪੁਰਾ ਦੇ ਭਾਰੀ ਗਿਣਤੀ ਵਿਚ ਕਿਸਾਨ ਤੇ ਪਿੰਡ ਵਾਸੀ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਅਗਲੀ ਖ਼ਬਰ -ਭੈਣੀ ਪੰਚਾਇਤੀ ਜ਼ਮੀਨ ਮਾਮਲਾ- ਗਿ੍ਫ਼ਤਾਰੀਆਂ ਦੇ ਬਾਵਜੂਦ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।