25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ

ਅਜੀਤ ਡੈਸਕ 17-10-2025
ਭਗਤਾ ਭਾਈਕਾ, 16 ਅਕਤੂਬਰ (ਸੁਖਪਾਲ ਸਿੰਘ ਸੋਨੀ)- 'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਵਿਦਿਆਰਥੀਆਂ ਦਾ ਹਰ ਪੱਖ ਤੋਂ ਵਿਕਾਸ ਕਰਨ ਵਿਚ ਯਕੀਨ ਰੱਖਦੀ ਹੈ¢ ਇੱਥੇ ਵਿਦਿਆਰਥੀਆਂ ਦੇ ਵਿੱਦਿਅਕ ਪੱਖ ਦੇ ਨਾਲ-ਨਾਲ ਉਨ੍ਹਾਂ ਦੀ ਬÏਧਿਕਤਾ ਅਤੇ ਮਾਨਸਿਕ ਵਿਕਾਸ ਲਈ ਵੀ ਵਿਸ਼ੇਸ਼ ਯਤਨ ਹੋਂਦ ਵਿੱਚ ਲਿਆਂਦੇ ਜਾਂਦੇ ਹਨ¢ ਇਸੇ ਮਕਸਦ ਦੇ ਤਹਿਤ ਸੰਸਥਾ ਦੇ ਦੂਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਦੋ-ਰੋਜ਼ਾ ਦੌਰਾ ਕਰਵਾਇਆ ਗਿਆ¢ ਸਾਇੰਸ ਦੇ ਖੇਤਰ ਵਿਚ ਨਵੀਆਂ ਤਕਨੀਕਾਂ ਦੀ ਇਜ਼ਾਦ, ਡਾਇਨਾਸÏਰ ਪ੍ਰਜਾਤੀ ਦੀਆਂ ਵੱਖ-ਵੱਖ ਨਸਲਾਂ, ਡੋਮਥਿਏਟਰ ਦੀ ਕਾਰਗੁਜ਼ਾਰੀ ਆਦਿ ਸੰਬੰਧੀ ਹਰ ਪੱਖ ਤੋਂ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਗਿਆਨ ਹਾਸਲ ਕੀਤਾ¢ ਵਿਦਿਆਰਥੀਆਂ ਨੂੰ ਲੰਚ ਅਤੇ ਰਿਫਰੈਸ਼ਮੈਂਟ ਵੀ ਸਾਇੰਸ ਸਿਟੀ ਵਿਚ ਹੀ ਕਰਵਾਇਆ ਗਿਆ¢ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਅਜਿਹੇ ਵਿੱਦਿਅਕ ਟੂਰ ਆਯੋਜਿਤ ਕੀਤੇ ਜਾਂਦੇ ਹਨ¢ ਉਨ੍ਹਾਂ ਨੇ ਕਿਹਾ ਕਿ ਅਜਿਹੀ ਪ੍ਰੈਕਟੀਕਲ ਸਿੱਖਿਆ ਸਾਰੀ ਉਮਰ ਵਿਦਿਆਰਥੀਆਂ ਦੇ ਨਾਲ ਰਹਿੰਦੀ ਹੈ ਅਤੇ ਅਜਿਹੇ ਟੂਰਾਂ ਤੋਂ ਵਿਦਿਆਰਥੀਆਂ ਨੂੰ ਆਲੇ -ਦੁਆਲੇ ਸੰਬੰਧੀ ਹੋਰ ਵੀ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ¢ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਅਜਿਹੇ ਵਿੱਦਿਅਕ ਟੂਰ ਉਲੀਕੇ ਜਾਂਦੇ ਹਨ¢
ਪਿਛਲੀ ਖ਼ਬਰ ਵੱਖ-ਵੱਖ ਸੜਕ ਦੁਰਘਟਨਾ 'ਚ ਤਿੰਨ ਜ਼ਖ਼ਮੀ ਅਗਲੀ ਖ਼ਬਰ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਤੇ ਯਤਨਸ਼ੀਲ- ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।