ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਪਿ੍ੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਸਾਇੰਸ ਤੇ ਸਮਾਜਿਕ ਵਿਸ਼ਿਆਂ ਸਬੰਧੀ ਚਾਰਟ ਅਤੇ ਮਾਡਲ ਪ੍ਰਦਰਸ਼ਨੀ ਲਗਾਈ ਗਈ¢ ਇਸ ਪ੍ਰਦਰਸ਼ਨੀ ਦੇ ਸੰਚਾਲਨ ਵਿੱਚ ਸਾਇੰਸ ਅਧਿਆਪਕਾ ਮੋਨਿਕਾ ਗੁਪਤਾ, ਸਿਮਰਨ ਢਿੱਲੋਂ ਅਤੇ ਸਮਾਜਿਕ ਸਿੱਖਿਆ ਅਧਿਆਪਕਾ ਰੁਪਿੰਦਰ ਕੌਰ ਤੇ ਕਰਮਜੀਤ ਕÏਰ ਦਾ ਵਿਸ਼ੇਸ਼ ਯੋਗਦਾਨ ਰਿਹਾ¢ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਮਾਡਲਾਂ ਰਾਹੀਂ ਵਿਸ਼ਿਆਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ¢ ਸਕੂਲ ਪ੍ਰਬੰਧਕ ਕਮੇਟੀ ਅਤੇ ਆਗੂ ਮੈਂਬਰ ਗੁਰਦੀਪ ਸਿੰਘ ਢੂਲੇ ਵਾਲਾ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਰੁਝਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਪ੍ਰਾਪਤ ਕਰਦੇ ਹਨ¢ ਇਸ ਮੌਕੇ ਪਿ੍ੰਸੀਪਲ ਗੀਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੇਲਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ¢ ਪ੍ਰੋਗਰਾਮ ਦÏਰਾਨ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |