25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮਾਰੀ ਬਾਜ਼ੀ

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਯੂਵਕ ਸੇਵਾਵਾਂ ਵਿਭਾਗ ਵਲੋਂ ਆਯੋਜਿਤ ਰੈੱਡ ਰਿੱਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਕਰਵਾਏ ਗਏ¢ ਜਿਨ੍ਹਾਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਾਟਕ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ¢ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਬੇਟੀਆਂ ਹਮੇਸ਼ਾ ਹਰ ਖੇਤਰ ਵਿਚ ਆਪਣੀ ਯੋਗਤਾ ਅਤੇ ਪ੍ਰਤਿਭਾ ਨਾਲ ਕਾਲਜ ਦਾ ਨਾਮ ਰੌਸ਼ਨ ਕਰਦੀਆਂ ਹਨ¢ ਸੰਸਥਾ ਦੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਲਜ ਦੀ ਟੀਮ ਨੇ ਸਾਬਤ ਕੀਤਾ ਹੈ ਕਿ ਮਿਹਨਤ ਅਤੇ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ¢ ਕਾਲਜ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਕਾਲਜ ਲਈ ਮਾਣ ਦੀ ਗੱਲ ਹੈ¢ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਰੈੱਡ ਰਿੱਬਨ ਕਲੱਬ ਦੇ ਪ੍ਰੋਫੈਸਰ ਰਾਜਬਿੰਦਰ ਕੌਰ, ਮਨਿੰਦਰਪ੍ਰੀਤ ਕੌਰ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਅੰਗਰੇਜ਼ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਦੀ ਯੋਗ ਅਗਵਾਈ ਵਿਚ ਨਾਟਕ ਦੀ ਤਿਆਰੀ ਕਰਵਾਈ ਗਈ | ਇਸ ਮੌਕੇ ਅਕਸ਼ ਮਹਿਰਾਜ ਅਤੇ ਉਨ੍ਹਾਂ ਦੀ ਟੀਮ ਨੇ ਆਪਣੀ ਹਾਜ਼ਰੀ ਭਰੀ ¢ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਤੋਂ ਇਲਾਵਾ ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਬਿੰਦਰ ਸ਼ਰਮਾ, ਸੀਨੀਅਰ ਪ੍ਰੋ. ਰਣਜੀਤ ਕੌਰ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਅਮਨਦੀਪ ਕੌਰ ਫ਼ੈਸ਼ਨ ਡਿਜ਼ਾਇਨਿੰਗ, ਪ੍ਰੋ. ਵੀਰਇੰਦਰ ਕੌਰ, ਪ੍ਰੋ. ਕਿਰਨ ਖਾਨ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ ਅਮਨਦੀਪ ਕੌਰ ਕੰਪਿਊਟਰ ਸਾਇੰਸ, ਪ੍ਰੋ. ਹਰਕਿਰਨ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਕਿਰਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ¢
ਪਿਛਲੀ ਖ਼ਬਰ ਸਟੇਟ ਐਵਾਰਡੀ ਵਿਦਿਆਰਥਣ ਅਪੈਕਸ਼ਾ ਦਾ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਸਨਮਾਨ ਅਗਲੀ ਖ਼ਬਰ ਆਕਸਫੋਰਡ ਦੀ ਵਿਦਿਆਰਥਣ ਨੇ ਜਿੱਤਿਆ ਬੈਸਟ ਕੈਡਿਟ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।