25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਟੇਟ ਐਵਾਰਡੀ ਵਿਦਿਆਰਥਣ ਅਪੈਕਸ਼ਾ ਦਾ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਸਨਮਾਨ

ਅਜੀਤ ਡੈਸਕ 17-10-2025
ਰਾਮਪੁਰਾ ਫੂਲ, 16 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸੇਂਟ ਜੇਵੀਅਰ ਸਕੂਲ ਰਾਮਪੁਰਾ ਫੂਲ ਦੀ ਵਿਦਿਆਰਥਣ ਅਪੈਕਸ਼ਾ ਨੂੰ ਸਟੇਟ ਐਵਾਰਡ ਮਿਲਣ 'ਤੇ ਬੀਤੀ ਦਿਨੀਂ ਚੰਡੀਗੜ੍ਹ ਵਿਖੇ ਨੈਸ਼ਨਲ ਅਬੈਕਸ ਮੁਕਾਬਲੇ ਦੌਰਾਨ ਵਿਸ਼ੇਸ਼ ਰੂਪ ਵਿਚ ਸਨਮਾਨਿਤ ਕੀਤਾ ਗਿਆ¢ ਇਹ ਸਨਮਾਨ ਚੈਂਪੀਅਨਜ਼ ਵਰਲਡ ਦੇ ਐਮ ਡੀ ਸੰਜੀਵ ਕੁਮਾਰ ਵਲੋਂ ਦਿੱਤਾ ਗਿਆ | ਸੰਜੀਵ ਕੁਮਾਰ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਅਪੈਕਸ਼ਾ ਨੇ ਮੈਥ ਵਿਸ਼ੇ ਵਿਚ 5 ਨਵੇ ਰਿਕਾਰਡ ਬਣਾਏ ਹਨ ਅਤੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ 4 ਅਬੈਕਸ ਮੁਕਾਬਲੇ ਜਿੱਤੇ ਹਨ¢ ਇਸ ਦੇ ਨਾਲ ਹੀ ਉਸ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 10 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ, ਜਿਨ੍ਹਾਂ ਵਿਚ ਵੱਡੀ ਗਿਣਤੀ ਲੜਕੀਆਂ ਦੀ ਹੈ, ਨੂੰ ਮੁਫ਼ਤ ਵੈਦਿਕ ਮੈਥ ਦੀ ਟਰੇਨਿੰਗ ਦੇ ਕੇ ਉਨ੍ਹਾਂ ਦਾ ਮੈਥ ਫੋਬੀਆ ਦੂਰ ਕੀਤਾ ਗਿਆ ਹੈ¢ ਇਨ੍ਹਾਂ ਪ੍ਰਾਪਤੀਆਂ ਦੇ ਚੱਲਦਿਆਂ ਹੀ ਇਸ ਸਾਲ ਉਸ ਨੂੰ ਇਸ ਸਾਲ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਟੇਟ ਐਵਾਰਡ ਦੇ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ¢ ਸੰਜੀਵ ਕੁਮਾਰ ਨੇ ਦੱਸਿਆ ਕਿ ਅਪੈਕਸ਼ਾ ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਲਈ ਪ੍ਰੇਰਣਾਦਾਇਕ ਹੈ | ਵਰਨਣਯੋਗ ਹੈ ਕਿ ਪਿਛਲੇ ਸਾਲ ਵੀ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਅਪੈਕਸ਼ਾ ਨੂੰ ਰਾਸ਼ਟਰੀ ਪੱਧਰ 'ਤੇ ਸਾਲ ਦੇ ਸਰਵੋਤਮ ਵਿਦਿਆਰਥੀ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ¢ ਸੇਂਟ ਜੇਵੀਅਰ ਸਕੂਲ ਪਿ੍ੰਸੀਪਲ ਫਾਦਰ ਯੂਲੇਲਿਓ ਫਰਾਂਨਡਿਸ, ਮੈਨੇਜਰ ਫਾਦਰ ਐਡਰਿਓ ਫਰਾਂਨਡਿਸ, ਡਾ.ਸੁਰਿੰਦਰ ਅਗਰਵਾਲ, ਡਾ.ਮਾਲਤੀ ਸਿੰਗਲਾ, ਡਾ.ਆਰ.ਪੀ.ਸਿੰਘ, ਡਾ.ਅਨੀਤਾ ਗਰੋਵਰ, ਡਾ. ਜਤਿੰਦਰ ਬਾਂਸਲ ਅਤੇ ਡਾ.ਸਿੰਮੀ ਅਗਰਵਾਲ ਨੇ ਅਪੈਕਸ਼ਾ ਨੂੰ ਇਸ ਸਨਮਾਨਿਤ ਤੇ ਹਾਰਦਿਕ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਮੁਹੱਬਤ ਵਿਖੇ ਦੋ ਰੋਜ਼ਾ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਅਗਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।