25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਸ਼ੂ ਪਾਲਣ ਵਿਭਾਗ ਵਲੋਂ ਪੰਜਾਬ 'ਚ ਦੁੱਧ ਚੁਆਈ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਪ. ਪ.)-ਪਿਛਲੇ ਦਿਨੀਂ ਪੰਜਾਬ ਭਰ ਵਿਚ ਪਸ਼ੂ ਪਾਲਣ ਵਿਭਾਗ ਵਲੋਂ ਦੁੱਧ ਚੁਆਈ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਭਾਗ ਦੇ ਰੈਗੂਲਰ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਸਨ ਜਿਸ ਕਰਕੇ ਵਿਭਾਗ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੌਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਠੇਕੇ 'ਤੇ ਰੱਖੇ ਕੱਚੇ ਵੈਟਰਨਰੀ ਫਾਰਮਾਸਿਸਟਾਂ ਨੇ ਤਹਿਸੀਲ ਪੱਧਰ ਦੇ ਅਫ਼ਸਰਾਂ ਦਾ ਸਹਿਯੋਗ ਕਰਦੇ ਹੋਏ ਪੂਰੇ ਪੰਜਾਬ ਵਿਚ ਦੁੱਧ ਚੁਆਈ ਮੁਕਾਬਲੇ ਨੇਪਰੇ ਚੜ੍ਹਾਏ ਗਏ ਹਨ | ਉਨ੍ਹਾਂ ਕਿਹਾ ਕਿ ਵੈਟਰਨਰੀ ਫਾਰਮਾਸਿਸਟ ਠੇਕੇ 'ਤੇ ਰੱਖੇ ਕਰਮਚਾਰੀਆਂ ਦੀ ਗਿਣਤੀ 460 ਹੈ | ਪੂਰੇ ਪੰਜਾਬ ਦੇ ਦੁੱਧ ਚੁਆਈ ਮੁਕਾਬਲੇ ਕਰਵਾ ਕੇ ਵੈਟਰਨਰੀ ਫਾਰਮਾਸਿਸਟ ਠੇਕੇ ਕਰਮਚਾਰੀਆਂ ਨੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ, ਭਾਵੇਂ ਕਿ ਉਹ ਆਪਣੀ ਤਨਖ਼ਾਹ ਅਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕਾਫੀ ਵਾਰ ਧਰਨੇ ਮੁਜ਼ਾਹਰੇ ਤੇ ਹੜਤਾਲ ਵੀ ਕਰ ਚੁੱਕੇ ਹਨ | ਸੂਬਾ ਪ੍ਰਧਾਨ ਨੇ ਕਿਹਾ ਕਿ ਪਿਛਲੇ 19 ਸਾਲ ਤੋਂ ਸਰਕਾਰ ਦੀ ਅਣਗਹਿਲੀ ਦਾ ਸ਼ਿਕਾਰ ਹੋ ਰਹੇ ਹਨ |

ਪਿਛਲੀ ਖ਼ਬਰ ਪਿੰਡ ਬੱਲ੍ਹੋ ਬਣਿਆ ਵਾਤਾਵਰਨ ਬਚਾਅ ਦਾ ਮਿਸਾਲੀ ਪਿੰਡ ਗ੍ਰਾਮ ਪੰਚਾਇਤ ਚੁੱਕੇਗੀ ਪਰਾਲੀ, ਤਰਨਜੋਤ ਸੁਸਾਇਟੀ ਦੇਵੇਗੀ 5 ਲ... ਅਗਲੀ ਖ਼ਬਰ ਸਿਲਵਰ ਓਕਸ ਸਕੂਲ, ਸੁਸ਼ਾਂਤ ਸਿਟੀ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।