ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ ਕੈਂਥ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਅÏਲਖ ਦੀ ਅਗਵਾਈ ਵਿਚ ਡੀ.ਐੱਮ.ਸੀ ਬਠਿੰਡਾ ਅਤੇ ਅਸਿਸਟੈਂਟ ਸਿਵਲ ਸਰਜਨ ਬਠਿੰਡਾ ਨੂੰ ਇਕ ਮੰਗ ਪੱਤਰ ਸੌਂਪਿਆਂ ਗਿਆ¢ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਨਿੱਜੀ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਵੈਰੀਫਿਕੇਸ਼ਨ ਦੇ ਸਬੰਧ ਵਿਚ ਪੰਚਕੁਲੇ ਬੁਲਾਉਣ ਲਈ ਅਤੇ 1500/- ਰੁਪਏ ਫ਼ੀਸ ਜਮ੍ਹਾ ਕਰਵਾਉਣ ਲਈ ਇੱਕ ਪੱਤਰ ਅਤੇ ਮੈਸੇਜ ਜਾਰੀ ਹੋਇਆ ਸੀ¢ ਜ਼ਿਲ੍ਹਾ ਬਠਿੰਡਾ ਅਧੀਨ 350 ਦੇ ਕਰੀਬ ਆਊਟਸੋਰਸ ਮੁਲਾਜ਼ਮ ਸੇਵਾਵਾਂ ਨਿਭਾ ਰਹੇ ਹਨ¢ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪਹਿਲਾਂ ਹੀ ਬਹੁਤ ਘੱਟ ਹਨ ਅਤੇ ਪਿਛਲੇ ਮਹੀਨੇ ਦੀ ਤਨਖ਼ਾਹ ਅਤੇ ਦੀਵਾਲੀ ਬੋਨਸ ਵੀ ਮੁਲਾਜ਼ਮਾਂ ਨੂੰ ਹਾਲੇ ਤੱਕ ਨਹੀਂ ਮਿਲਿਆ ਅਤੇ ਬਠਿੰਡਾ ਤੋਂ ਪੰਚਕੁਲੇ ਦੀ ਦੂਰੀ ਜ਼ਿਆਦਾ ਹੋਣ ਕਰਕੇ ਮੁਲਾਜ਼ਮਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਜ਼ਿਲ੍ਹਾ ਬਠਿੰਡਾ ਦੀ ਯੂਨੀਅਨ ਵਲੋਂ ਇਹ ਮੰਗ ਕੀਤੀ ਗਈ ਕਿ ਨਿੱਜੀ ਕੰਪਨੀ ਵੱਲੋਂ ਮੁਲਾਜ਼ਮਾਂ ਦੀ ਵੈਰੀਫਿਕੇਸ਼ਨ ਜ਼ਿਲ੍ਹਾ ਪੱਧਰ ਤੇ ਕੀਤੀ ਜਾਵੇ¢ ਕਿਉਂਕਿ ਮੁਲਾਜ਼ਮਾਂ ਦੀ ਗਿਣਤੀ ਦੇ ਅਨੁਸਾਰ ਘੱਟੋ-ਘੱਟ 4 ਲੱਖ ਰੁਪਏ ਕਿਰਾਇਆਂ ਖ਼ਰਚ ਕਰਕੇ ਮੁਲਾਜ਼ਮ ਬਠਿੰਡਾ ਤੋਂ ਪੰਚਕੁਲੇ ਪਹੁੰਚਣਗੇ ਅÏਰ ਫੀਮੇਲ ਸਟਾਫ਼ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ¢ ਅਧਿਕਾਰੀਆਂ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਜਲਦੀ ਹੀ ਤੁਹਾਡੀ ਮੰਗ ਕੰਪਨੀ ਕੋਲ ਅਤੇ ਸਿਹਤ ਵਿਭਾਗ ਕੋਲ ਰੱਖੀ ਜਾਵੇਗੀ ਤਾਂ ਜੋ ਮੁਲਾਜ਼ਮਾਂ ਦੀ ਵੈਰੀਫਿਕੇਸ਼ਨ ਜ਼ਿਲ੍ਹਾ ਪੱਧਰ ਤੇ ਕਰਵਾਈ ਜਾ ਸਕੇ¢ ਇਸ ਸਮੇਂ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਵਿੱਕੀ, ਜ਼ਿਲ੍ਹਾ ਬਠਿੰਡਾ ਤੋਂ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਮੀਤ ਸਿੰਘ ਅਤੇ ਸਮੂਹ ਸਾਥੀ ਸ਼ਾਮਿਲ ਰਹੇ¢