25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਠਿੰਡਾ-ਫਰੀਦਕੋਟ ਜ਼ੋਨ ਦਾ ਖੇਤਰੀ ਯੁਵਕ ਮੇਲਾ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੁਵਕ ਭਲਾਈ ਵਿਭਾਗ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਹਿਯੋਗ ਨਾਲ ਬਠਿੰਡਾ-ਫਰੀਦਕੋਟ ਜ਼ੋਨ ਦਾ ਖੇਤਰੀ ਯੁਵਕ ਮੇਲਾ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਵਿਹੜੇ ਵਿਚ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ¢ ਮੇਲੇ ਵਿਚ ਪ੍ਰਸਿੱਧ ਪੰਜਾਬੀ ਲੋਕ ਗਾਇਕ ਸੱਜਣ ਅਦੀਬ ਨੇ ਸ਼ਿਰਕਤ ਕੀਤੀ ਅਤੇ ਆਪਣੇ ਗੀਤਾਂ ਨਾਲ ਸਾਂਝ ਪਾਈ¢ ਇਸ ਦੌਰਾਨ ਥੀਏਟਰ ਦੀ ਓਵਰਆਲ ਟਰਾਫ਼ੀ ਫਤਿਹ ਗਰੁੱਪ ਆਫ਼ ਕਾਲਜ਼ਿਜ, ਰਾਮਪੁਰਾ ਫੂਲ ਨੇ ਜਿੱਤੀ ਹੈ¢ ਜਦਕਿ ਨਿ੍ਤ ਅਤੇ ਫਾਇਨ ਦੀ ਓਵਰਆਲ ਟਰਾਫ਼ੀ ਡੀ.ਏ.ਵੀ. ਕਾਲਜ ਬਠਿੰਡਾ ਦੇ ਹਿੱਸੇ ਆਈ¢ ਲੋਕ ਕਲਾਵਾਂ, ਸੰਗੀਤ ਅਤੇ ਸਾਹਿਤਕ ਕਲਾਵਾਂ ਦਾ ਓਵਰਆਲ ਚੈਂਪੀਅਨ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਰਿਹਾ¢ ਜਦਕਿ ਸੈਕਿੰਡ ਰਨਰਅੱਪ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਰਿਹਾ ਅਤੇ ਰਨਰਅੱਪ ਟਰਾਫ਼ੀ ਡੀ.ਏ.ਵੀ. ਕਾਲਜ ਬਠਿੰਡਾ ਨੇ ਹਾਸਿਲ ਕੀਤੀ¢ ਓਵਰਆਲ ਟਰਾਫ਼ੀ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ ਲਗਾਤਾਰ ਦੂਸਰੇ ਸਾਲ ਜਿੱਤ ਕੇ ਰਿਕਾਰਡ ਕਾਇਮ ਕੀਤਾ¢ ਮਹਿਮਾਨਾਂ ਨੇ ਜੇਤੂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਯੁਵਕ ਭਲਾਈ ਵਿਭਾਗ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਆਪਣੇ ਟੀਮ ਮੈਂਬਰਾਂ ਡਾ. ਹਰਿੰਦਰ ਹੁੰਦਲ, ਡਾ. ਡੈਨੀ ਸ਼ਰਮਾ ਦੇ ਨਾਲ ਸ਼ਿਰਕਤ ਕੀਤੀ¢ ਕਾਲਜ ਪਿ੍ੰਸੀਪਲ ਡਾ. ਜਯੋਤਸਨਾ ਨੇ ਜੇਤੂ ਟੀਮਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਸਭਨਾਂ ਦਾ ਧੰਨਵਾਦ ਕੀਤਾ¢ ਮੇਲੇ ਦੌਰਾਨ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਸਰਕਾਰੀ ਰਾਜਿੰਦਰਾ ਕਾਲਜ ਦੇ ਸੇਵਾਮੁਕਤ ਪਿ੍ੰਸੀਪਲ ਤੇ ਪ੍ਰੋਫ਼ੈਸਰ ਅਤੇ ਐਲੂਮਨੀ ਵਿਦਿਆਰਥੀਆਂ ਨੇ ਪਹੁੰਚ ਕੇ ਪ੍ਰੋਗਰਾਮ ਦਾ ਅਨੰਦ ਮਾਣਿਆ¢
ਪਿਛਲੀ ਖ਼ਬਰ ਸੜਕ ਹਾਦਸਿਆਂ 'ਚ ਜਾਨਾਂ ਬਚਾਉਣ ਲਈ 'ਗੋਲਡਨ ਆਵਰ' ਮਹੱਤਵਪੂਰਨ- ਡਾ. ਸਲੂਜਾ ਅਗਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕੰਪਨੀਆਂ ਦੁਆਰਾ ਕੀਤੀ ਜਾ ਰਹੀ ਲੁੱਟ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।