24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚੇਅਰਮੈਨ ਦਰਸ਼ਨ ਸੋਹੀ ਵਲੋਂ ਦਾਣਾ ਮੰਡੀਆਂ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 17-10-2025
ਰਾਮਪੁਰਾ ਫੂਲ, 16 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਰਾਮਪੁਰਾ ਫੂਲ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਸੋਹੀ ਨੇ ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੂਰੀ ਤਸੱਲੀ ਦਿੱਤੀ | ਇਸ ਸੰਬੰਧੀ ਮਾਰਕੀਟ ਕਮੇਟੀ ਰਾਮਪੁਰਾ ਫੂਲ ਵਿਖੇ ਗੱਲਬਾਤ ਕਰਦਿਆ ਹੋਇਆਂ ਦਰਸ਼ਨ ਸਿੰਘ ਸੋਹੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ ਅਤੇ ਉਸ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਵੇਗਾ | ਉਨ੍ਹਾਂ ਨੇ ਆੜ੍ਹਤੀਆਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਝੋਨੇ ਦੀ ਖ਼ਰੀਦ ਲਈ ਬਾਰਦਾਨੇ ਅਤੇ ਲਿਫ਼ਟਿੰਗ ਸੰਬੰਧੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨੇ ਮਾਰਕੀਟ ਕਮੇਟੀ ਵਲੋਂ ਕੀਤੇ ਵੱਖ-ਵੱਖ ਪ੍ਰਬੰਧਾਂ ਦਾ ਨਿਰੀਖਣ ਵੀ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਫ਼ਸਲ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਅਤੇ ਲਿਫ਼ਟਿੰਗ ਯਕੀਨੀ ਬਣਾਉਣ | ਇਸ ਤੋਂ ਇਲਾਵਾ ਚੇਅਰਮੈਨ ਦਰਸ਼ਨ ਸਿੰਘ ਸੋਹੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਵੀ ਸੱਦਾ ਦਿੱਤਾ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅੰਮਿ੍ਤ ਪਾਲ ਸਿੰਘ, ਦੀਪ ਜੰਡੂ ਬਲਾਕ ਪ੍ਰਧਾਨ, ਰਾਜ ਸਿੰਘ, ਗੇਜਾ ਸਿੰਘ, ਹੈਪੀ ਮਹਿਲ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਤਹਿ ਗਰੁੱਪ ਰਾਮਪੁਰਾ ਨੇ ਯੂਥ ਫੈਸਟੀਵਲ ਤੇ ਲੋਕ ਮੇਲੇ 'ਚ ਓਵਰਆਲ ਥੀਏਟਰ ਟਰਾਫ਼ੀ ਜਿੱਤੀ ਅਗਲੀ ਖ਼ਬਰ ਜਗਾ ਰਾਮ ਤੀਰਥ ਦੀ ਅਨਾਜ ਮੰਡੀ 'ਚ ਵਿਧਾਇਕਾ ਦੇ ਪਿਤਾ ਜਥੇ: ਦਰਸ਼ਨ ਸਿੰਘ ਨੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।