ਕੋਟਫੱਤਾ, 16 ਅਕਤੂਬਰ (ਰਣਜੀਤ ਸਿੰਘ ਬੁੱਟਰ): ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਲਵਲੀਨ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗਹਿਰੀ ਦੇਵੀ ਨਗਰ ਵਿਖੇ ਪੰਜਾਬੀ ਸੱਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ, ਲੋਕ-ਧਾਰਾ, ਸੰਗੀਤ, ਕਲਾ, ਸੱਭਿਆਚਾਰਕ ਮੂਲਾਂ ਨੂੰ ਪ੍ਰਚਾਰਤ ਕਰਨਾ ਸੀ, ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੇਲੇ ਵਿਚ ਵਿਦਿਆਰਥੀਆਂ ਵਲੋਂ ਪੁਰਾਤਨ ਅਲੋਪ ਹੋ ਰਹੀਆਂ ਵਸਤਾਂ, ਸਿੱਕੇ, ਖੇਤੀਬਾੜੀ ਨਾਲ ਸੰਬੰਧਿਤ ਸੰਦਾਂ ਆਦਿ ਦੀ ਪ੍ਰਦਰਸ਼ਨੀ ਲਗਵਾਈ ਗਈ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ, ਵਿਆਹ ਦੇ ਗੀਤ ਤੇ ਗਿੱਧਾ ਵੀ ਪੇਸ਼ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਸੁਖਮਿੰਦਰ ਕੌਰ ਅਤੇ ਰਾਜਵੀਰ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਲੈਕਚਰਾਰ ਰਘਬੀਰ ਸਿੰਘ ਭੀਖੀ, ਮੈਡਮ ਅੰਮਿ੍ਤਪਾਲ ਕੌਰ, ਮਨਜੀਤ ਸਿੰਘ ਬਰਾੜ, ਮੈਡਮ ਤੇਜਿੰਦਰ ਕੌਰ, ਰਣਦੀਪ ਕੌਰ, ਅਮਨਦੀਪ ਕੌਰ, ਲਵਪ੍ਰੀਤ ਸ਼ਰਮਾ, ਪ੍ਰੀਤੀ, ਮੋਨਿਕਾ ਰਾਣੀ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਪਿ੍ੰਸੀਪਲ ਲਵਲੀਨ ਕੌਰ, ਪਿੰਡ ਦੇ ਸਰਪੰਚ ਬਲਜੀਤ ਸਿੰਘ ਗਿਆਨੀ ਅਤੇ ਪਿੰਡ ਦੇ ਪੰਚਾਇਤ ਤੇ ਐੱਸ.ਐਮ.ਸੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ | ਮੇਲੇ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਪ੍ਰੋਤਸ਼ਾਹਿਤ ਕੀਤਾ ਗਿਆ |