ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਬਲਾਕ ਬਠਿੰਡਾ ਦੇ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਪਰਸ ਰਾਮ ਨਗਰ, ਬਠਿੰਡਾ ਦੀਆਂ ਟੀਮਾਂ ਦੀ ਚੜ੍ਹਤ ਰਹੀ ¢ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਟੀਮ ਇੰਚਾਰਜ ਰਾਜਵੀਰ ਸਿੰਘ ਮਾਨ ਨੇ ਦੱਸਿਆ ਕਿ ਹੈਂਡਬਾਲ ਦੇ ਮੁਕਾਬਲਿਆਂ ਵਿਚ ਸਕੂਲ ਦੇ ਲੜਕਿਆਂ ਦੀ ਟੀਮ ਨੇ ਸੈਂਟਰ ਮਾਲ ਰੋਡ ਵਲੋਂ ਖੇਡਦਿਆਂ ਸੈਮੀਫਾਈਨਲ ਵਿਚ ਸੈਂਟਰ ਨਰੂਆਣਾ ਦੀ ਟੀਮ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ | ਇਸੇ ਤਰ੍ਹਾਂ ਲੜਕੀਆਂ ਦੀ ਟੀਮ ਨੇ ਸੈਮੀਫਾਈਨਲ ਵਿਚ ਨਰੂਆਣਾ ਸੈਂਟਰ ਦੀ ਟੀਮ 'ਤੇ ਜਿੱਤ ਪ੍ਰਾਪਤ ਕਰਕੇ ਫਾਈਨਲ ਵਿਚ ਜਗ੍ਹਾ ਬਣਾਈ¢ ਫਾਈਨਲ ਮੁਕਾਬਲੇ ਵਿਚ ਲੜਕੇ-ਲੜਕੀਆਂ ਦੀਆਂ ਟੀਮਾਂ ਨੇ ਦੇਸ ਰਾਜ ਸੈਂਟਰ ਦੀਆਂ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ¢ ਖੇਡ ਮੁਕਾਬਲਿਆਂ ਦੇ ਪ੍ਰਬੰਧਕਾਂ ਵਲੋਂ ਦੋਵੇਂ ਜੇਤੂ ਟੀਮਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ¢ ਸਕੂਲ ਇੰਚਾਰਜ ਰਵਿੰਦਰ ਕੌਰ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਟੀਮਾਂ ਨੂੰ ਤਿਆਰੀ ਕਰਵਾਉਣ ਲਈ ਰਾਜਵੀਰ ਸਿੰਘ ਮਾਨ ਅਤੇ ਸਹਿਯੋਗ ਲਈ ਸਾਰੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ |