24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਾਲੀ ਦੀ ਸਾਂਭ ਸੰਭਾਲ ਸਮੇਤ ਹੋਰ ਮੰਗਾਂ ਸੰਬੰਧੀ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਭਾਰਤੀ ਕਿਸਾਨ ਯੂਨੀਅਨ ਮਾਨਸਾ ਗਰੁੱਪ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਕੋਠੇ ਸੰਧੂਆਂ ਵਾਲੇ ਅਬਲੂ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੇ ਸਥਾਈ ਹੱਲ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਉਠਾਈ ਹੈ | ਜਥੇਬੰਦੀ ਆਗੂਆਂ ਨੇ ਮੰਗ ਪੱਤਰ ਰਾਹੀਂ ਕਿਹਾ ਕਿ ਝੋਨੇ ਦੀ ਰਹਿੰਦ ਖੂੰਹਦ ਪਰਾਲੀ ਦੀ ਸਾਂਭ ਸੰਭਾਲ ਦਾ ਸਰਕਾਰੀ ਪੱਧਰ 'ਤੇ ਕੋਈ ਸਥਾਈ ਹੱਲ ਕੀਤਾ ਜਾਵੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਨਾ ਹੋਣ | ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਚਾਹੁੰਦੇ ਹਨ ਕਿ ਪਰਾਲੀ ਦਾ ਖੇਤ ਵਿਚੋਂ ਸਮੇਂ ਸਿਰ ਹੱਲ ਹੋਵੇ ਤਾਂ ਜੋ ਕਿਸਾਨ ਸਮੇਂ ਸਿਰ ਆਪਣੀ ਕਣਕ ਦੀ ਬਿਜਾਈ ਕਰ ਸਕਣ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਏਜੰਸੀਆਂ ਨਰਮੇ ਦੀ ਖ਼ਰੀਦ ਵਿਚ ਕਿਸਾਨਾਂ ਦੀ ਲੁੱਟ ਕਰ ਰਹੀਆਂ ਹਨ | ਜਿਨ੍ਹਾਂ ਨੂੰ ਤੁਰੰਤ ਰੋਕ ਕੇ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇ | ਕਿਸਾਨਾਂ ਦੀ ਮੰਗ ਹੈ ਕਿ ਆਵਾਰਾ ਪਸ਼ੂ ਖੁੱਲੇ੍ਹਆਮ ਸੜਕਾਂ 'ਤੇ ਘੁੰਮ ਰਹੇ ਹਨ, ਜੋ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਜਿਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ | ਆੜ੍ਹਤੀਏ ਡੀਏਵੀ ਖਾਦ ਦੇ ਨਾਲ ਵਾਧੂ ਸਾਮਾਨ ਦੇ ਰਹੇ ਹਨ, ਉਨ੍ਹਾਂ ਨੂੰ ਰੋਕਿਆ ਜਾਵੇ | ਇਸ ਮੌਕੇ ਅਮਰਜੀਤ ਸਿੰਘ ਕੋਠੇ ਲਾਲ ਸਿੰਘ ਵਾਲੇ, ਅਮਰ ਸਿੰਘ ਥੰਮਣਗੜ੍ਹ, ਸੁਖਮੰਦਰ ਸਿੰਘ, ਪ੍ਰਗਟ ਸਿੰਘ, ਗੁਰਤੇਜ ਸਿੰਘ ਆਦਿ ਤੋਂ ਇਲਾਵਾ ਹੋਰ ਕਿਸਾਨ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਵਿਦਿਆ ਮੰਦਰ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਗਣਿਤ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹੈਂਡਬਾਲ ਮੁਕਾਬਲਿਆਂ ਵਿਚ ਪਰਸ ਰਾਮ ਨਗਰ ਸਕੂਲ ਦੀਆਂ ਟੀਮਾਂ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।