24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਵਹਿੱਤਕਾਰੀ ਵਿਦਿਆ ਮੰਦਰ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਗਣਿਤ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 17-10-2025
ਰਾਮਪੁਰਾ ਫੂਲ, 16 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਵਿਦਿਆ ਭਾਰਤੀ ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਵੈਦਿਕ ਗਣਿਤ ਕੁਇਜ਼ ਅਤੇ ਗਣਿਤ ਪ੍ਰਯੋਗ ਮੁਕਾਬਲੇ ਵਿਚ ਲਾਲਾ ਕਸਤੂਰੀ ਲਾਲ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵੈਦਿਕ ਗਣਿਤ ਕੁਇਜ਼ ਵਿਚ ਬਾਲ ਵਰਗ ਨੇ ਦੂਜਾ ਸਥਾਨ ਹਾਸਲ ਕੀਤਾ | ਕਿਸ਼ੋਰ ਵਰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਤਰੁਣ ਵਰਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉੱਥੇ ਹੀ ਗਣਿਤ ਪ੍ਰਯੋਗ (ਮੈਥ ਐਕਸਪੈਰੀਮੈਂਟ) ਮੁਕਾਬਲੇ ਵਿਚ ਬਾਲ ਵਰਗ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ | ਸਰਵਹਿੱਤਕਾਰੀ ਸਕੂਲ ਦੇ ਪਿ੍ੰਸੀਪਲ ਰਪਿੰਦਰ ਪਟਿਆਲ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਪਰਿਵਾਰ ਨੇ ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਮਾਣ ਪ੍ਰਗਟ ਕੀਤਾ |
ਪਿਛਲੀ ਖ਼ਬਰ ਮਿਲਖਾ ਸਿੰਘ ਮਾਸਟਰਸ ਅਥਲੈਟਿਕਸ ਨੇ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਸਮੇਤ ਹੋਰ ਮੰਗਾਂ ਸੰਬੰਧੀ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।