24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

-ਮਾਮਲਾ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਾ ਮਿਲਣ ਦਾ- ਅਧਿਆਪਕਾਂ ਵਲੋਂ 18 ਨੂੰ ਤਰਨ ਤਾਰਨ ਵਿਖੇ ਮੋਰਚਾ ਖੋਲ੍ਹ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅਜੀਤ ਡੈਸਕ 17-10-2025
ਬਠਿੰਡਾ, 16 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ¢ ਜਿਸ ਕਰਕੇ ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ 18 ਅਕਤੂਬਰ ਨੂੰ ਤਰਨਤਾਰਨ ਵਿਖੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ¢ ਇਸ ਸੰਬੰਧੀ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਵਾਰ ਵਾਰ ਮੀਟਿੰਗਾਂ ਕਰਨ 'ਤੇ ਵੀ ਇਨ੍ਹਾਂ ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਮਾਰਚ 2025 ਤੋਂ ਬਾਅਦ ਤਨਖ਼ਾਹ ਗ੍ਰਾਂਟ ਜਾਰੀ ਨਹੀਂ ਕੀਤੀ ਗਈ¢ ਏਡਿਡ ਸਕੂਲਾਂ ਦੀਆਂ ਮੈਨੇਜਮੈਂਟਾਂ ਦੇ ਆਡਿਟ ਦੇ ਨਾਮ 'ਤੇ ਮੁਲਾਜ਼ਮਾਂ ਦੀ ਤਨਖ਼ਾਹ ਲੰਬੇ ਸਮੇਂ ਤੋਂ ਰੋਕੀ ਗਈ ਹੈ¢ ਜਦਕਿ ਵਿਭਾਗ ਕੋਲ ਆਡਿਟ ਕਰਨ ਲਈ ਲੋੜੀਂਦਾ ਸਟਾਫ਼ ਨਹੀਂ ਹੈ¢ ਸਿੱਖਿਆ ਵਿਭਾਗ ਕੋਲ ਸੈਕਸ਼ਨ ਅਫ਼ਸਰਾਂ ਦੀ ਘਾਟ ਦਾ ਖ਼ਮਿਆਜ਼ਾ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ¢ ਯੂਨੀਅਨ ਆਗੂਆਂ ਨੇ ਕਿਹਾ ਕਿ 1967 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੂਬਾ ਸਰਕਾਰ ਨੇ ਪ੍ਰਬੰਧਕ ਕਮੇਟੀਆਂ ਦੇ ਆਡਿਟ ਦੇ ਬਹਾਨੇ ਬਣਾ ਕੇ ਸਟਾਫ਼ ਦੀ ਗ੍ਰਾਂਟ ਰੋਕੀ ਹੈ¢ ਉਨ੍ਹਾਂ ਕਿਹਾ ਕਿ ਦੁਸਹਿਰਾ ਤੇ ਦੀਵਾਲੀ ਵਰਗੇ ਤਿਉਹਾਰ ਵੀ ਬਿਨ੍ਹਾਂ ਤਨਖ਼ਾਹ ਮਿਲੇ ਲੰਘ ਰਹੇ ਹਨ¢ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਵਰਗ ਦੀ ਆਰਥਿਕ ਹਾਲਤ ਵਿਗੜ ਚੁੱਕੀ ਹੈ, ਪਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਅਧਿਆਪਕਾਂ ਨੂੰ ਤਨਖ਼ਾਹ ਦੇਣ ਤੋਂ ਵੀ ਇਨਕਾਰੀ ਹੈ¢ ਉਨ੍ਹਾਂ ਆਖਿਆ ਕਿ ਏਡਿਡ ਸਕੂਲਾਂ ਵਿਚ 1.76 ਲੱਖ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਗੁਰੂਜਨ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਮੌਕੇ ਵੀ ਭੁੱਖੇ ਢਿੱਡ ਗੁਜ਼ਾਰਾ ਕਰ ਰਹੇ ਹਨ¢ ਅਧਿਆਪਕ ਵਰਗ ਹੁਣ ਆਪਣਾ ਗ਼ੁੱਸਾ ਤਰਨਤਾਰਨ ਜ਼ਿਮਨੀ ਚੋਣ ਵਿਚ ਕੱਢਣ ਲਈ ਮਜਬੂਰ ਹੋ ਚੁੱਕਾ ਹੈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ¢
ਪਿਛਲੀ ਖ਼ਬਰ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਬਠਿੰਡਾ ਨੇ ਖੇਡ ਮੇਲੇ ਦਾ ਰੂਪ ਧਾਰਿਆ <br/> ਅਗਲੀ ਖ਼ਬਰ ਮਿਲਖਾ ਸਿੰਘ ਮਾਸਟਰਸ ਅਥਲੈਟਿਕਸ ਨੇ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।