24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਲਾਕ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਬਠਿੰਡਾ ਨੇ ਖੇਡ ਮੇਲੇ ਦਾ ਰੂਪ ਧਾਰਿਆ <br/>

ਬਲਾਕ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਜੇਤੂ ਖਿਡਾਰੀ ਸਮੂਹ ਸਟਾਫ਼ ਨਾਲ | <br/> 17-10-2025
ਕੋਟਫੱਤਾ, 16 ਅਕਤੂਬਰ (ਰਣਜੀਤ ਸਿੰਘ ਬੁੱਟਰ): ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਦਾ ਪ੍ਰਤੀਕ ਹਨ, ਉੱਥੇ ਹੀ ਇਹ ਬੱਚਿਆਂ ਵਿਚ ਲੀਡਰਸ਼ਿਪ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਪ੍ਰਫੁੱਲਿਤ ਕਰਦੀਆਂ ਹਨ | ਇਸੇ ਮਹੱਤਵ ਨੂੰ ਮੁੱਖ ਰੱਖਦੇ ਹੋਏ, ਅੱਜ ਬਲਾਕ ਬਠਿੰਡਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਜੋ ਸੈਂਟਰ ਕਟਾਰ ਸਿੰਘ ਵਾਲਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਸ਼ਮੀਰ ਵਿਖੇ ਕਰਵਾਈਆਂ ਜਾ ਰਹੀਆਂ ਹਨ , ਨੇ ਖੇਡ ਮੇਲੇ ਦਾ ਰੂਪ ਲੈ ਲਿਆ | ਇਹ ਖੇਡ ਸਮਾਗਮ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਨਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਲਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਖੇਡ ਅਫ਼ਸਰ, ਗੁਰਪ੍ਰੀਤ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚੇ | ਬਲਾਕ ਖੇਡਾਂ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੋਂ ਇਲਾਵਾ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸੱਚੀ ਖੇਡ ਭਾਵਨਾ ਵਰਗੇ ਮਹੱਤਵਪੂਰਨ ਗੁਣ ਪੈਦਾ ਕਰਦੀਆਂ ਹਨ | ਜ਼ਿਲ੍ਹਾ ਖੇਡ ਇੰਚਾਰਜ ਗੁਰਪ੍ਰੀਤ ਸਿੰਘ ਬਰਾੜ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਪੰਜਾਬ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਖੇਡ ਮੇਲੇ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਖੇਡ ਅਫ਼ਸਰ, ਭੁਪਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ, ਮੁੰਡਿਆਂ ਦੇ ਮੁਕਾਬਲੇ ਵਿਚ ਕਟਾਰ ਸਿੰਘ ਵਾਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੈਂਟਰ ਬੱਲੂਆਣਾ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਨੈਸ਼ਨਲ ਸਟਾਈਲ, ਕੁੜੀਆਂ ਦੇ ਕਬੱਡੀ ਮੁਕਾਬਲਿਆਂ ਵਿਚ ਵੀ ਕਟਾਰ ਸਿੰਘ ਵਾਲਾ ਦੀਆਂ ਖਿਡਾਰਨਾਂ ਨੇ ਆਪਣੀ ਤਾਕਤ ਅਤੇ ਹੁਨਰ ਦਾ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸੈਂਟਰ ਮਾਲ ਰੋਡ ਗਰਲਜ਼ ਦੀ ਟੀਮ ਦੂਸਰੇ ਸਥਾਨ 'ਤੇ ਰਹੀ | ਯੋਗਾ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਵਾਂ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਸੈਂਟਰ ਹੈੱਡ ਟੀਚਰ ਰਣਵੀਰ ਸਿੰਘ ਕੋਟ ਸ਼ਮੀਰ ਅਤੇ ਹੈੱਡ ਟੀਚਰ ਅਮਨਦੀਪ ਕੌਰ ਨੇ ਦੱਸਿਆ ਕਿ ਖਿਡਾਰੀਆਂ ਅਤੇ ਦਰਸ਼ਕਾਂ ਲਈ ਪਾਣੀ, ਰਿਫਰੈਸ਼ਮੈਂਟ ਅਤੇ ਮੈਡੀਕਲ ਸਹਾਇਤਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਵੱਖ-ਵੱਖ ਪ੍ਰਾਇਮਰੀ ਸਕੂਲਾਂ ਤੋਂ ਆਏ ਅਧਿਆਪਕ ਸਾਹਿਬਾਨਾਂ ਨੇ ਵੀ ਖੇਡਾਂ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ | ਸਟੇਡੀਅਮ ਵਿਚ ਮੌਜੂਦ ਬੱਚਿਆਂ ਅਤੇ ਅਧਿਆਪਕਾਂ ਦੇ ਉਤਸ਼ਾਹ ਨੇ ਪੂਰੇ ਮਾਹੌਲ ਨੂੰ ਖੇਡਮਈ ਬਣਾ ਦਿੱਤਾ | ਇਸ ਮੌਕੇ ਮੰਚ ਸੰਚਾਲਨ ਸਾਹਿਬਵੀਰ ਸਿੰਘ ਕੋਟਸ਼ਮੀਰ ਅਤੇ ਭੁਪਿੰਦਰ ਸਿੰਘ ਵਲੋਂ ਕੀਤਾ ਗਿਆ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੇ ਸਮੂਹ ਅਧਿਆਪਕਾਂ, ਖਿਡਾਰੀਆਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਕੀ ਰਹਿੰਦੇ ਖੇਡ ਮੁਕਾਬਲੇ ਕੱਲ੍ਹ ਵੀ ਜਾਰੀ ਰਹਿਣਗੇ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨਾ ਨਾਲ ਨਿਵਾਜਿਆ ਜਾਵੇਗਾ | ਇਨ੍ਹਾਂ ਖੇਡਾਂ ਵਿਚੋਂ ਚੁਣੇ ਗਏ ਬਿਹਤਰੀਨ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਲਾਕ ਬਠਿੰਡਾ ਦੀ ਨੁਮਾਇੰਦਗੀ ਕਰਨਗੇ | ਇਸ ਮੌਕੇ ਸੈਂਟਰ ਹੈੱਡ ਟੀਚਰ ਦਲਜੀਤ ਸਿੰਘ, ਬੇਅੰਤ ਕੌਰ, ਅਵਤਾਰ ਸਿੰਘ, ਮੈਡਮ ਰੰਜੂ, ਗੁਰਦੀਪ ਸਿੰਘ ਕੋਟ ਸ਼ਮੀਰ, ਸੁਖਰਾਜ ਕੋਟਸ਼ਮੀਰ, ਬਲਰਾਜ ਸਿੰਘ ਮੁਲਤਾਨੀਆਂ, ਹਰਤੇਜ ਸਿੰਘ ਹੈੱਡ ਟੀਚਰ, ਸੁਖਦੀਪ ਸਿੰਘ ਹੈੱਡ ਟੀਚਰ, ਰਾਮ ਸਿੰਘ ਬਰਾੜ, ਨਰਿੰਦਰ ਬੱਲੂਆਣਾ, ਗੁਰਜੀਤ ਸਿੰਘ ਜੱਸੀ ਆਦਿ ਅਧਿਆਪਕ ਹਾਜ਼ਰ ਰਹੇ |

ਪਿਛਲੀ ਖ਼ਬਰ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਾਂ ਤੇ ਵਫ਼ਾਦਾਰਾਂ ਨਾਲ ਹੀ ਖੜ੍ਹਾਂਗੇ- ਜਸ਼ਨ ਚਹਿਲ ਅਗਲੀ ਖ਼ਬਰ -ਮਾਮਲਾ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਾ ਮਿਲਣ ਦਾ- ਅਧਿਆਪਕਾਂ ਵਲੋਂ 18 ਨੂੰ ਤਰਨ ਤਾਰਨ ਵਿਖੇ ਮੋਰਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।