07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ਐਨ.ਐਸ.ਐਸ. ਕੈਂਪ ਲਗਾਇਆ

ਅਜੀਤ ਡੈਸਕ 20-10-2025
ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਮਾਤਾ ਸੁੰਦਰੀ ਗਰਲਜ਼ ਕਾਲਜ ਅਤੇ ਮਾਤਾ ਸੁੰਦਰੀ ਕਾਲਜ ਆਫ਼ ਐਜੂਕੇਸ਼ਨ ਦੁਆਰਾ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਰੋਜ਼ਾ ਐਨ.ਐੱਸ.ਐੱਸ ਕੈਂਪ ਆਯੋਜਿਤ ਕੀਤਾ ਗਿਆ¢ ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਐਨ.ਐੱਸ.ਐੱਸ. ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜ ਸੇਵਾ ਦਾ ਜਜ਼ਬਾ ਪੈਦਾ ਕਰਦੀਆਂ ਹਨ¢ ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਅੰਦਰ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਜਗਾਉਣ ਲਈ ਇਸ ਤਰ੍ਹਾਂ ਦੇ ਕੈਂਪ ਬਹੁਤ ਜ਼ਰੂਰੀ ਹਨ¢ ਸੰਸਥਾ ਦੇ ਡਾਇਰੈਕਟਰ ਐਡਮਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਤਾ ਸੁੰਦਰੀ ਗਰਲਜ਼ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਵਲੰਟੀਅਰਾਂ ਦੇ ਜੋਸ਼ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਐਨ.ਐੱਸ.ਐੱਸ. ਦੇ ਜ਼ਰੀਏ ਵਿਦਿਆਰਥੀ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਜੀਵਨ ਦੇ ਅਸਲੀ ਮਾਇਨੇ ਸਿੱਖਦੇ ਹਨ¢ ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਕਮ-ਪ੍ਰੋਗਰਾਮ ਅਫ਼ਸਰ ਰਾਜ ਸਿੰਘ ਬਾਘਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਪ 'ਚ ਲਗਭਗ 250 ਵਲੰਟੀਅਰਾਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰ 'ਚ ਸਫ਼ਾਈ ਅਭਿਆਨ ਚਲਾਇਆ¢ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਤੋਂ ਇਲਾਵਾ 'ਦੀ ਪੋਲਰ ਸਟਾਰ' ਸਕੂਲ ਦੇ ਪਿ੍ੰਸੀਪਲ ਕੰਵਰਦੀਪ ਸਿੰਘ ਗਿੱਲ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਜਗਜੀਤ ਸਿੰਘ ਪ੍ਰੋਗਰਾਮ ਅਫ਼ਸਰ ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋਗਰਾਮ ਅਫ਼ਸਰ ਪ੍ਰੋ. ਵੀਰਇੰਦਰ ਕੌਰ ਨੇ ਕੈਂਪ ਨੂੰ ਸਫ਼ਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਦਿੱਤਾ¢
ਪਿਛਲੀ ਖ਼ਬਰ ਕਲੇਰ ਸਕੂਲ ਦੇ ਵਿਹੜੇ 'ਚ 69ਵੀਆਂ ਪੰਜਾਬ ਰਾਜ ਖੇਡਾਂ ਦੀ ਸਮਾਪਤੀ ਅਗਲੀ ਖ਼ਬਰ ਦੀਪ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।