15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਬੀਜ ਦਾ ਟਰੱਕ ਸ਼੍ਰੋ. ਅ. ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਰਵਾਨਾ <br/>

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਬੀਜਾਂ ਦਾ ਟਰੱਕ ਰਵਾਨਾ ਕਰਨ ਮੌਕੇ ਰਵੀਪ੍ਰੀਤ ਸਿੱਧੂ ਤੇ ਹੋਰ ਆਗੂ | <br/> 23-10-2025
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਪੰਜਾਬ ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਆਰੰਭੀ ਮੁਹਿੰਮ ਦੀ ਲੜੀ ਤਹਿਤ ਅੱਜ ਕਣਕ ਦੇ ਬੀਜ ਦਾ ਭਰਿਆ ਟਰੱਕ, ਅਕਾਲੀ ਦਲ ਹਲਕਾ ਇੰਚਾਰਜ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਕਿਸਾਨਾਂ ਵਾਸਤੇ ਰਵਾਨਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੱਥ ਵਧਾਇਆ ਜਦੋਂਕਿ ਬਾਕੀ ਸਿਆਸੀ ਧਿਰਾਂ ਦੇ ਆਗੂਆਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੇਵਲ ਫ਼ੋਟੋ ਸੈਸ਼ਨ ਹੋ ਨਿੱਬੜਿਆ ਤੇ ਉਨਾਂ ਵੱਲੋਂ ਲੋਕਾਂ ਦੀ ਕੋਈ ਮਦਦ ਨਹੀ ਕੀਤੀ ਗਈ |ਉਨਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਪਰ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਲੋਕਾਂ ਅਤੇ ਖ਼ਾਸ ਕਰਕੇ ਕਿਸਾਨਾਂ ਦੀ ਮਦਦ ਅੱਜ ਤੱਕ ਵੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਰਿਹੈ |ਸਿੱਧੂ ਅਨੁਸਾਰ ਜਿੱਥੇ ਪਹਿਲਾਂ ਪਾਰਟੀ ਕੇਡਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਰਾਸ਼ਨ ਸਮੱਗਰੀ ਪਹੁੰਚਾਈ ਗਈ,ਪਸ਼ੂ ਡੰਗਰਾਂ ਲਈ ਹਰਾ ਚਾਰਾ ਤੱਕ ਪਹੁੰਚਾਇਆ ਗਿਆ ਉੱਥੇ ਪਾਰਟੀ ਪ੍ਰਧਾਨ ਵੱਲੋਂ ਪੀੜਿਤ ਕਿਸਾਨਾਂ ਨੂੰ ਕਣਕ ਦਾ ਬੀਜ ਉਪਲਬਧ ਕਰਵਾਉਣ ਦੇ ਵਾਇਦਾ ਮੁਤਾਬਿਕ ਉਨਾਂ ਨੂੰ ਕਣਕ ਦੀ ਬਿਜ਼ਾਈ ਲਈ ਬੀਜ ਭੇਜਿਆ ਜਾ ਰਿਹੈ ਤੇ ਉਸੇ ਲੜੀ 'ਚ ਅੱਜ ਹਲਕਾ ਤਲਵੰਡੀ ਸਾਬੋ ਇਕਾਈ ਵੱਲੋਂ ਪ੍ਰਮਾਣਿਤ ਕਣਕ ਦਾ ਬੀਜ ਫ਼ਾਜ਼ਿਲਕਾ ਜ਼ਿਲੇ੍ਹ ਦੇ ਕਿਸਾਨਾਂ ਲਈ ਰਵਾਨਾ ਕੀਤਾ ਗਿਆ ਹੈ | ਉਨ੍ਹਾਂ ਨੇ ਬੀਜ ਇਕੱਤਰ ਕਰਨ ਲਈ ਹਲਕੇ ਦੇ ਸਮੂਹ ਸਰਕਲ ਪ੍ਰਧਾਨਾਂ ਤੇ ਕੇਡਰ ਦਾ ਧੰਨਵਾਦ ਕੀਤਾ | ਟਰੱਕ ਦੀ ਰਵਾਨਗੀ ਮੌਕੇ ਸਿੱਧੂ ਤੋਂ ਇਲਾਵਾ ਜਸਵਿੰਦਰ ਸਿੰਘ ਜ਼ੈਲਦਾਰ, ਭਿੰਦਾ ਸਿੰਘ ਜੱਜਲ, ਬੂਟਾ ਸਿੰਘ ਸਰਪੰਚ ਲਾਲੇਆਣਾ, ਅਮਨਦੀਪ ਸਿੰਘ ਸੇਖੂ, ਬਿੰਦਰ ਸਿੰਘ ਪੱਕਾ, ਗੁਰਮੀਤ ਸਿੰਘ ਮੀਤਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਸਾਰੇ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸਾਬਕਾ ਪ੍ਰਧਾਨ ਨਗਰ ਪੰਚਾਇਤ, ਹਰਤਾਬਲ ਸਿੰਘ ਸੁੱਖੀ ਨਿੱਜੀ ਸਹਾਇਕ, ਗੁਰਪ੍ਰੀਤ ਸਿੰਘ ਚੋਟੀਆ ਜਗ੍ਹਾ ਰਾਮ ਤੀਰਥ, ਮੱਖਣ ਸਿੰਘ ਸਾਬਕਾ ਸਰਪੰਚ ਸੀਂਗੋ, ਮਨਦੀਪ ਸਿੰਘ ਭਾਗੀਵਾਂਦਰ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਮਠਾੜੂ ਮਕੈਨੀਕਲ ਵਰਕਸ ਵਲੋਂ ਕਾਮਿਆਂ ਨਾਲ ਖੁਸ਼ੀ ਦੇ ਪਲ ਸਾਂਝੇ <br/> ਅਗਲੀ ਖ਼ਬਰ ਅਨਾਜ ਮੰਡੀਆਂ ਵਿਚ ਬੈਠ ਕੇ ਕਿਸਾਨਾਂ ਨੇ ਮਨਾਈ ਦੀਵਾਲੀ ਪਿਛਲੇ ਡੇਢ ਹਫ਼ਤੇ ਤੋਂ ਝੋਨੇ ਦੀ ਫ਼ਸਲ ਵੇਚਣ ਲਈ ਅਨਾਜ ਮੰਡੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।