ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ): ਨਜ਼ਦੀਕੀ ਪਿੰਡ ਕੋਠੇ ਨੱਥਾ ਸਿੰਘ ਵਾਲੇ ਵਿਖੇ ਪਿੰਡ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਬਲਾਕ ਕੋਆਰਡੀਨੇਟਰ ਹੈਪੀ ਸਿੰਘ 'ਤੇ ਕੁਝ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ | ਹਮਲੇ ਦੌਰਾਨ ਹੈਪੀ ਸਿੰਘ ਨੂੰ ਗੰਭੀਰ ਚੋਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਕਾਰਨ ਬਣੀ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਕੋਠੇ ਨੱਥਾ ਸਿੰਘ ਵਾਲੇ ਦੇ ਬਲਵਿੰਦਰ ਸਿੰਘ, ਪ੍ਰਦੀਪ ਸਿੰਘ, ਲਵਪ੍ਰੀਤ ਸਿੰਘ ਸਮੇਤ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਗਲੀ ਕਾਰਵਾਈ ਵਿਚ ਜੁਟੀ ਹੋਈ ਹੈ |