21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 2 ਮੈਂਬਰ ਪੁਲਿਸ ਅੜਿੱਕੇ

ਅਜੀਤ ਡੈਸਕ 24-10-2025

ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਦੌਰਾਨ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਖੋਹ ਕੀਤੇ ਗਏ 1,47,100 ਰੁਪਏ ਅਤੇ ਵਾਰਦਾਤ ਲਈ ਵਰਤਿਆ ਗਿਆ ਮੋਟਰ ਸਾਈਕਲ ਨੰਬਰ ਪੀ.ਬੀ.-04.ਯੂ.-4223 ਅਤੇ ਮੋਬਾਇਲ ਫੋਨ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਗਮੀਤ ਸਿੰਘ ਐਸ.ਪੀ.(ਡੀ.) ਅਤੇ ਸੰਦੀਪ ਸਿੰਘ ਡੀ.ਐਸ.ਪੀ.ਡੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਕਤੂਬਰ ਵਾਲੇ ਦਿਨ ਬੀਬੀ ਵਾਲਾ ਚੌਕ ਬਠਿੰਡਾ ਪਾਸੋਂ ਇਕ ਐਕਟਿਵਾ ਸਵਾਰ ਵਿਅਕਤੀ ਪਾਸੋਂ 2 ਮੋਟਰ ਸਾਈਕਲ ਸਵਾਰਾਂ ਵਲੋਂ ਸਵਾ 2 ਲੱਖ ਰੁਪਏ ਦੀ ਖੋਹ ਹੋਣ ਦੇ ਮਾਮਲੇ ਵਿਚ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਵਿਚ ਸੀ.ਆਈ.ਏ-1 ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਠੰਡੀ ਸੜਕ ਬਠਿੰਡਾ 'ਤੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਪਾਸੋਂ ਖੋਹ ਕੀਤੇ ਗਏ ਰੁਪਏ ਅਤੇ ਵਾਰਦਾਤ ਲਈ ਵਰਤਿਆ ਗਿਆ ਮੋਟਰ ਸਾਈਕਲ ਤੇ ਮੋਬਾਇਲ ਫੋਨ ਵੀ ਬਰਾਮਦ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਲਖਵੀਰ ਸਿੰਘ ਅਤੇ ਗੁਰਦੀਪ ਸਿੰਘ ਦੋਵੇਂ ਵਾਸੀ ਬੀੜ ਤਲਾਬ ਵਜੋਂ ਹੋਈ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ | ਪੁੱਛਗਿਛ ਦੌਰਾਨ ਇਨ੍ਹਾਂ ਕੋਲੋਂ ਹੋਰ ਅਹਿਮ ਖ਼ੁਲਾਸੇ ਹੋ ਸਕਦੇ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਗੁਰਦੀਪ ਸਿੰਘ 'ਤੇ ਥਾਣਾ ਕੈਨਾਲ ਕਾਲੋਨੀ ਬਠਿੰਡਾ ਅਤੇ ਥਾਣਾ ਚਾਂਦਰੀ ਮੰਦਰ ਪੰਚਕੂਲਾ (ਹਰਿਆਣਾ) ਵਿਖੇ ਵੱਖ-ਵੱਖ ਧਰਾਵਾਂ ਤਹਿਤ 2 ਮੁਕੱਦਮੇ ਦਰਜ ਹਨ |

ਪਿਛਲੀ ਖ਼ਬਰ ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਖ਼ਾਲਸਾ ਏਡ ਸੰਸਥਾ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 2 ਲੱਖ ਦਾ ਚੈੱਕ ਸੌਂਪਿਆ ਅਗਲੀ ਖ਼ਬਰ 'ਆਪ' ਦੇ ਬਲਾਕ ਕੋਆਰਡੀਨੇਟਰ 'ਤੇ ਜਾਨਲੇਵਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।