21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਨੇ ਹੜ੍ਹ ਪੀੜਤ ਕਿਸਾਨਾਂ ਲਈ ਭੇਜਿਆ ਰਾਹਤ ਸਮੱਗਰੀ ਦਾ ਟਰੱਕ

ਅਜੀਤ ਡੈਸਕ 24-10-2025

ਗੋਨਿਆਂਣਾ, 23 ਅਕਤੂਬਰ (ਲਛਮਣ ਦਾਸ ਗਰਗ): ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਮੁੱਚੀ ਲੀਡਰਸ਼ਿਪ ਹੜ੍ਹ ਪੀੜਤ ਪਰਿਵਾਰਾਂ ਅਤੇ ਕਿਸਾਨਾਂ ਦੀ ਮਦਦ ਲਈ ਯਤਨਸ਼ੀਲ ਹੈ, ਜਿਸ ਕਰਕੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਅੱਜ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਕਿਸਾਨਾਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਜੀਰਾ ਦੇ ਹੜ੍ਹ ਪੀੜਤ ਕਿਸਾਨਾਂ ਲਈ ਅੱਜ 500 ਕੁਇੰਟਲ ਤੋਂ ਵੱਧ ਬੀਜ ਦਾ ਭਰਿਆ ਟਰੱਕ ਰਵਾਨਾ ਕੀਤਾ ਗਿਆ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਮੁੱਖ ਸੇਵਾਦਾਰ ਮਾਨ ਸਿੰਘ ਗੁਰੂ ਨੇ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਸਮੁੱਚੇ ਸਰਕਲ ਪ੍ਰਧਾਨ ਵੱਖ-ਵੱਖ ਵਿੰਗਾ ਦੇ ਅਹੁਦੇਦਾਰ ਤੇ ਲੀਡਰਸ਼ਿਪ ਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ ਬਲਕਾਰ ਸਿੰਘ ਬਰਾੜ ਅਤੇ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਪੂਰੀ ਤਰ੍ਹਾਂ ਬਰਬਾਦ ਹੋ ਗਿਆ ਪਰ ਅਫ਼ਸੋਸ ਵਾਲੀ ਗੱਲ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਹੀਂ ਫੜੀ ਪਰ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਲਈ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਿੱਥੇ ਪਹਿਲਾਂ ਪਾਣੀ ਕੱਢਣ ਲਈ ਪਾਈਪਾਂ ਅਤੇ ਜਨਰੇਟਰ ਸੈੱਟ ਭੇਜੇ ਗਏ, ਦਵਾਈਆਂ ਭੇਜੀਆਂ ਗਈਆਂ, ਫੋਗਿੰਗ ਕਰਵਾਈ ਗਈ ਅਤੇ ਹੁਣ ਕਿਸਾਨਾਂ ਨੂੰ ਬੀਜ ਅਤੇ ਪੀੜਤ ਪਰਿਵਾਰਾਂ ਲਈ ਖਾਣ ਲਈ ਕਣਕ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਵਿਰੋਧੀ ਸੋਚ ਦਾ ਚਿਹਰਾ ਵੀ ਬੇਨਕਾਬ ਹੋਇਆ ਹੈ, ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਆਪਣੀ ਖੇਤਰੀ ਪਾਰਟੀ ਆਪਣਿਆਂ ਨਾਲ ਹਮੇਸ਼ਾ ਹੀ ਖੜਦੀ ਰਹੇਗੀ | ਇਸ ਮੌਕੇ ਅਮਰਜੀਤ ਸਿੰਘ ਜੰਡਾਂਵਾਲਾ, ਇਕਬਾਲ ਸਿੰਘ ਬਰਕੰਦੀ, ਭਲਵਿੰਦਰ ਸਿੰਘ ਭਿੰਡਰ, ਪ੍ਰੀਤਮ ਸਿੰਘ ਖਿਆਲੀ ਵਾਲਾ, ਗੁਰਲਾਭ ਸਿੰਘ ਢੇਲਵਾਂ, ਜਗਮੀਤ ਸਿੰਘ ਭੋਖੜਾ, ਗੁਰਤੇਜ ਸਿੰਘ ਭੇਜੀ ਨਥਾਣਾ, ਸਿਕੰਦਰ ਸਿੰਘ ਚੇਅਰਮੈਨ, ਸੁਖਰਾਜ ਸਿੰਘ ਰਾਜੀ, ਲਾਭ ਸਿੰਘ ਸਰਪੰਚ ਗੋਨਿਆਣਾ, ਨਹਿਰੂ ਸਰਪੰਚ, ਕਾਕਾ ਸਿੰਘ ਸਿਵੀਆ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਮੌੜ ਕਲਾਂ ਵਿਖੇ ਸੱਪ ਦੇ ਡੱਸਣ ਨਾਲ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਚਿਤਾਵਨੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।