ਮੌੜ ਮੰਡੀ, 23 ਅਕਤੂਬਰ (ਗੁਰਜੀਤ ਸਿੰਘ ਕਮਾਲੂ): ਪਿੰਡ ਮੌੜ ਕਲਾਂ ਵਿਖੇ ਸੱਪ ਦੇ ਡੱਸਣ ਨਾਲ ਇੱਕ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਮਜ਼ਦੂਰ ਦਰਸ਼ਨ ਸਿੰਘ (50) ਸਾਲ ਪੁੱਤਰ ਸੋਹਣ ਸਿੰਘ ਵਾਸੀ ਮੌੜ ਕਲਾਂ ਛੱਪੜ ਦੇ ਕੋਲ ਘਾਹ ਫੂਸ ਦੀ ਸਫ਼ਾਈ ਕਰ ਰਿਹਾ ਸੀ ਤਾਂ ਅਚਾਨਕ ਹੀ ਜ਼ਹਿਰੀਲਾ ਸੱਪ ਉਸ ਦੇ ਲੜ ਗਿਆ, ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਜ਼ਹਿਰ ਜ਼ਿਆਦਾ ਫੈਲਣ ਕਾਰਨ ਉਸ ਦੀ ਮੌਤ ਹੋ ਗਈ | ਸਮਾਜ ਸੇਵੀ ਰਮਨਦੀਪ ਸਿੰਘ ਮੌੜ ਕਲਾਂ, ਬਿੱਟੂ ਮੌੜ ਕਲਾਂ ਨੇ ਕਿਹਾ ਕਿ ਮਿ੍ਤਕ ਦਰਸ਼ਨ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਘਰ ਦੀ ਆਰਥਿਕ ਸਥਿਤੀ ਮਾੜੀ ਹੋਣ ਕਾਰਨ ਘਰ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ, ਪਰਿਵਾਰ ਵਿਚ ਇਕ ਲੜਕੀ ਤੇ ਦੋ ਲੜਕੇ ਜੋ ਕਿ ਛੋਟੇ ਹਨ ਤੇ ਪਰਿਵਾਰ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਰਿਹਾ | ਜਿਸ ਕਰਕੇ ਪਰਿਵਾਰ ਦਾ ਗੁਜ਼ਾਰਾ ਚੱਲਣਾ ਅÏਖਾ ਹੋ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਤੌਰ 'ਤੇ ਵਿੱਤੀ ਸਹਾਇਤਾ ਕੀਤੀ ਜਾਵੇ ਤਾਂ ਜੋ ਪਰਿਵਾਰ ਦਾ ਪਾਲਣ ਪੋਸ਼ਣ ਹੋ ਸਕੇ |