ਰਾਮਾ ਮੰਡੀ, 23 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਰਾਮਸਰਾ ਵਿਖੇ ਇੱਕ ਮੋਟਰਸਾਈਕਲ ਸਲਿਪ ਹੋਣ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜਸੇਵੀ ਸੰਸਥਾ ਹੈਲਪ ਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਮੈਂਬਰ ਕਾਲਾ ਬੰਗੀ ਰਿੰਕਾ ਮਿਸਤਰੀ ਮੌਕੇ 'ਤੇ ਪਹੁੰਚੇ ਅਤੇ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ | ਨੌਜਵਾਨ ਦੇ ਜ਼ਿਆਦਾ ਸੱਟ ਹੋਣ ਕਾਰਨ ਫ਼ਸਟ ਏਡ ਦੇਣ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਪਹਿਚਾਣ ਜਗਸੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਜੋਂ ਹੋਈ ਹੈ |