21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਹੜ੍ਹ ਪੀੜਤਾਂ ਦੀ ਮਦਦ ਲਈ ਚੱਕ ਬਖ਼ਤੂ 'ਚੋਂ ਕਣਕ ਦੇ ਬੀਜ ਦੇ 50 ਗੱਟੇ ਭੇਜੇ

ਅਜੀਤ ਡੈਸਕ 24-10-2025
ਭੁੱਚੋ ਮੰਡੀ, 23 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਕ ਬਖ਼ਤੂ ਦੇ ਅਕਾਲੀ ਵਰਕਰਾਂ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ 50 ਗੱਟੇ ਕਣਕ ਦਾ 222 ਕਿਸਮ ਦਾ ਬੀਜ ਖ਼ਰੀਦ ਕੇ ਹਲਕਾ ਭੁੱਚੋ ਦੇ ਆਗੂਆਂ ਨੂੰ ਸੌਂਪਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ ਅਤੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੋ ਵੀ ਆਦੇਸ਼ ਹੋਣਗੇ, ਉਨ੍ਹਾਂ 'ਤੇ ਫੁੱਲ ਚੜ੍ਹਾਏ ਜਾਣਗੇ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਵਰਕਰਾਂ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਪੂਰਾ ਉਤਸ਼ਾਹ ਹੈ ਅਤੇ ਹਰੇਕ ਵਰਕਰ ਖਿੜੇ ਮੱਥੇ ਬਣਦਾ ਯੋਗਦਾਨ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਭਵਿੱਖ ਵਿਚ ਹੋਰ ਵੀ ਮਦਦ ਭੇਜੀ ਜਾਵੇਗੀ | ਇਸ ਮੌਕੇ ਸੁਖਪਾਲ ਸਿੰਘ ਸੁੱਖੀ, ਚਮਕੌਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਭਰਪੂਰ ਸਿੰਘ ਨੰਬਰਦਾਰ, ਸਵਰਨ ਸਿੰਘ, ਚਮਕ ਸਿੰਘ, ਸਰਬਜੀਤ ਸਿੰਘ ਜੋਗੀ, ਬਲਵੀਰ ਸਿੰਘ, ਸੁਰਜੀਤ ਸਿੰਘ ਪ੍ਰਧਾਨ, ਮਾਸਟਰ ਹਰਦੇਵ ਸਿੰਘ, ਹਰਅਵਤਾਰ ਸਿੰਘ, ਬੂਟਾ ਸਿੰਘ, ਪਿ੍ਤਪਾਲ ਸਿੰਘ, ਜਗਮੀਤ ਸਿੰਘ, ਗਮਦੂਰ ਸਿੰਘ, ਜੱਗਾ ਸਿੰਘ, ਨਿਰਮਲ ਸਿੰਘ ਰੰਧਾਵਾ, ਸੁਖਪਾਲ ਸਿੰਘ ਤੋਂ ਇਲਾਵਾ ਗੁਰੂ ਘਰ ਦੇ ਗ੍ਰੰਥੀ ਮਾਨ ਸਿੰਘ, ਰਾਜਵਿੰਦਰ ਸਿੰਘ ਅਤੇ ਭੋਲਾ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਸਹੁਰਾ ਪਰਿਵਾਰ ਨੂੰ ਸਦਮਾ ਮਾਤਾ ਦੇ ਅਕਾਲ ਚਲਾਣਾ ਕਰਨ 'ਤੇ ਵੱਖ-ਵੱਖ ਸ਼ਖ਼ਸੀ... ਅਗਲੀ ਖ਼ਬਰ ਮੋਟਰਸਾਈਕਲ ਸਲਿਪ ਹੋਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।