21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਹਿਰਾਜ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 24-10-2025
ਮਹਿਰਾਜ, 23 ਅਕਤੂਬਰ (ਸੁਖਪਾਲ ਮਹਿਰਾਜ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਆਦੇਸ਼ਾਂ ਅਧੀਨ, ਇੰਚਾਰਜ ਪਿ੍ੰਸੀਪਲ ਕ੍ਰਿਸ਼ਨ ਲਾਲ ਦੀ ਯੋਗ ਅਗਵਾਈ ਹੇਠ ਅਤੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਪੱਤੀ ਕਾਲਾ ਮਹਿਰਾਜ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ¢ ਇਸ ਸਮਾਗਮ ਵਿਚ ਮਾਪਿਆਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਭਾਗ ਲਿਆ¢ ਚੇਅਰਮੈਨ ਜਗਸੀਰ ਸਿੰਘ ਵੈਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਤੇ ਸਕੂਲ ਦੀ ਬਿਹਤਰੀ, ਚੱਲ ਰਹੇ ਵਿਕਾਸ ਕੰਮਾਂ ਅਤੇ ਬੱਚਿਆਂ ਦੇ ਚੰਗੇ ਭਵਿੱਖ ਬਾਰੇ ਖੁੱਲ੍ਹ ਕੇ ਚਰਚਾ ਕੀਤੀ | ਇੰਚਾਰਜ ਪਿ੍ੰਸੀਪਲ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਸਤੰਬਰ ਮਹੀਨੇ ਦੌਰਾਨ ਹੋਈ ਪ੍ਰੀਖਿਆ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਸੀ¢ ਇਸ ਦੇ ਨਾਲ ਹੀ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਤੇ ਸਮੇਂ-ਸਮੇਂ 'ਤੇ ਚਲਾਈਆਂ ਜਾਣ ਵਾਲੀਆਂ ਵਿੱਦਿਅਕ ਅਤੇ ਸਹਿ-ਵਿਦਿਅਕ ਗਤੀਵਿਧੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਮਾਤਾ-ਪਿਤਾ, ਐਸ.ਐਮ.ਸੀ. ਮੈਂਬਰ ਅਤੇ ਸਕੂਲ ਸਟਾਫ਼ ਹਾਜ਼ਰ ਸਨ¢
ਪਿਛਲੀ ਖ਼ਬਰ ਦੂਨ ਸਕੂਲ ਕਰਾੜਵਾਲਾ ਵਿਖੇ ਸਮਾਜਿਕ ਹਫ਼ਤਾ ਮਨਾਇਆ ਅਗਲੀ ਖ਼ਬਰ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਸਹੁਰਾ ਪਰਿਵਾਰ ਨੂੰ ਸਦਮਾ ਮਾਤਾ ਦੇ ਅਕਾਲ ਚਲਾਣਾ ਕਰਨ 'ਤੇ ਵੱਖ-ਵੱਖ ਸ਼ਖ਼ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।