ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)- ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ 'ਤੇ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਲੋਂ ਸਮਾਜਿਕ ਹਫ਼ਤਾ ਮਨਾਇਆ ਗਿਆ¢ ਇਸ ਹਫ਼ਤੇ ਦÏਰਾਨ ਵਿਦਿਆਰਥੀਆਂ ਨੇ ਸਮਾਜਿਕ ਸੇਵਾ ਦੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਵੱਖ-ਵੱਖ ਚੰਗੇ ਕੰਮ ਕੀਤੇ¢ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਅਗਵਾਈ 'ਚ ਕਾਪੀਆਂ, ਪੈੱਨ, ਪੈਨਸਿਲਾਂ, ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਤੇ ਮਿਠਾਈਆਂ ਇਕੱਠੀਆਂ ਕੀਤੀਆਂ¢ ਇਹ ਸਾਰੀਆਂ ਚੀਜ਼ਾਂ ਬਾਅਦ 'ਚ ਲੋੜਵੰਦ ਬੱਚਿਆਂ ਵਿਚ ਵੰਡੀਆਂ ਗਈਆਂ¢ ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ: ਚਰਨਜੀਤ ਕÏਰ ਢਿੱਲੋਂ ਅਤੇ ਪਿ੍ੰ: ਨਿਤਿਸ਼ ਸੋਢੀ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ ਵਿਦਿਆਰਥੀਆਂ 'ਚ ਦਇਆ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ¢ ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੀ ਅਸਲ ਖ਼ੁਸ਼ੀ ਉਦੋਂ ਹੀ ਹੁੰਦੀ ਹੈ ਜਦੋਂ ਅਸੀਂ ਕਿਸੇ ਹੋਰ ਦੇ ਚਿਹਰੇ 'ਤੇ ਖ਼ੁਸ਼ੀ ਦੀ ਰÏਸ਼ਨੀ ਕਰਦੇ ਹਾਂ | ਵਿਦਿਆਰਥੀਆਂ ਨੇ ਵੀ ਇਸ ਮੁਹਿੰਮ ਵਿਚ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਕਿਹਾ ਕਿ ਉਹ ਅੱਗੇ ਵੀ ਸਮਾਜਿਕ ਕਾਰਜਾਂ 'ਚ ਆਪਣਾ ਯੋਗਦਾਨ ਰੱਖਣਗੇ |