ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਸਪੋਰਟਸ ਸਕੂਲ ਘੁੱਦਾ ਵਿਖੇ ਆਯੋਜਿਤ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿਚ ਸੇਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆ ਨੇ ਹਾਕੀ ਮੁਕਾਬਲੇ ਵਿਚ ਭਾਗ ਲਿਆ¢ ਸਕੂਲ ਦੇ ਪਿ੍ੰਸੀਪਲ ਮਿਸਟਰ ਜੈਕਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-11 ਹਾਕੀ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸੇਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਸਿਲਵਰ ਮੈਡਲ ਜਿੱਤੇ¢ ਸਕੂਲ ਦੇ ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਕਿਹਾ ਕਿ ਉਕਤ ਬਲਾਕ ਪੱਧਰੀ ਮੁਕਾਬਲਿਆਂ ਵਿਚ ਸਿਲਵਰ ਮੈਡਲ ਜਿੱਤ ਕੇ ਵਿਦਿਆਰਥੀਆਂ ਨੇ ਸਕੂਲ ਅਤੇ ਆਪਣੇ ਮਾਪਿਆ ਦਾ ਨਾਮ ਰÏਸ਼ਨ ਕੀਤਾ ਹੈ¢ ਸਕੂਲ ਦੇ ਡਾਇਰੈਕਟਰ ਮਿਸਟਰ ਥਾਮਸ ਨੇ ਜੇਤੂ ਖਿਡਾਰੀ ਤੇ ਉਨ੍ਹਾਂ ਦੇ ਕੋਚ ਨਿਲੇਸ਼ ਖੱਤਰੀ ਨੂੰ ਵਧਾਈਆਂ ਦਿੱਤੀਆਂ¢ ਇਸ ਮੌਕੇ ਮੈਡਮ ਰੁਪਿੰਦਰ ਕÏਰ ਅਤੇ ਮੈਡਮ ਨਵਨੀਤ ਕÏਰ ਵੀ ਮੌਜੂਦ ਸਨ¢