ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਅਜੈਬ ਸਿੰਘ ਗਿੱਲ ਬਦਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਸੂਬੇ ਦੇ ਬਾਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਬਾਬਾ ਫਤਿਹ ਸਿੰਘ ਦੀ ਬਰਸੀ 30 ਅਕਤੂਬਰ ਨੂੰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਫਤਿਹ ਸਿੰਘ ਪਿੰਡ ਬਦਿਆਲਾ ਵਿਖੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਇਸ ਬਰਸੀ ਸਮਾਗਮ ਦÏਰਾਨ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ ਤੇ ਉੱਘੇ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ¢ ਉਨਾਂ ਅੱਗੇ ਦੱਸਿਆ ਕਿ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਫਤਿਹ ਸਿੰਘ ਦੀ ਯਾਦ ਵਿਚ 25 ਤੇ 26 ਅਕਤੂਬਰ ਨੂੰ ਦੋ ਰੋਜ਼ਾ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ ਜਿਸ ਵਿਚ ਕਬੱਡੀ ਓਪਨ (ਤਿੰਨ ਖਿਡਾਰੀ ਬਾਹਰੋਂ), ਕਬੱਡੀ 62 ਕਿੱਲੋ ਅਤੇ ਕਬੱਡੀ 42 ਕਿੱਲੋ ਅਤੇ ਕਬੱਡੀ ਓਪਨ ਨਿਰੋਲ ਪਿੰਡ ਵਾਰ ਦੇ ਮੈਚ ਵੀ ਕਰਵਾਏ ਜਾਣਗੇ |