ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਦੀਆਂ ਬੀ.ਐਸ.ਸੀ. (ਫ਼ੈਸ਼ਨ ਟੈਕਨੌਲੋਜੀ) ਵਿਭਾਗ ਦੀਆਂ ਵਿਦਿਆਰਥਣਾਂ ਨੇ ਦਸੰਬਰ-2024 ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ¢ ਵਿਦਿਆਰਥਣਾਂ ਨੇ ਨਾ ਸਿਰਫ਼ ਅਕਾਦਮਿਕ ਖੇਤਰ ਵਿਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ, ਸਗੋਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੇ ਕਾਲਜ ਦੀ ਵਿੱਦਿਅਕ ਪੱਧਰ ਉੱਤੇ ਮਜ਼ਬੂਤ ਪਹਿਚਾਣ ਬਣਾਈ ਹੈ¢ ਇਸ ਮੌਕੇ ਕਾਲਜ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਸਾਰੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ¢ ਡਾਇਰੈਕਟਰ ਐਡਮਨਿਸਟ੍ਰੇਟਰ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਕਾਲਜ ਦੇ ਸਮਰਪਿਤ ਅਧਿਆਪਕ ਸਟਾਫ਼, ਵਿਦਿਆਰਥਣਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੇ ਸਹਿਯੋਗ ਦਾ ਨਤੀਜਾ ਹੈ¢ ਕਾਲਜ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਅਧਿਆਪਕਾਂ ਦੀ ਸਿੱਖਿਆ ਪ੍ਰਤੀ ਨਿਸ਼ਠਾ ਦਾ ਨਤੀਜਾ ਹੈ¢ ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥਣਾਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਵਿਅਕਤੀਤਵ ਵਿਕਾਸ, ਰਚਨਾਤਮਿਕਤਾ ਅਤੇ ਪੇਸ਼ੇਵਾਰ ਕੌਸ਼ਲਾਂ ਵਿਚ ਵੀ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ¢ ਇਸ ਨਤੀਜੇ ਬਾਰੇ ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਕੌਰ ਨੇ ਦੱਸਿਆ ਕਿ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਉੱਪਰ 95.07 ਪ੍ਰਤੀਸ਼ਤ ਨੰਬਰ ਹਾਸਲ ਕਰਕੇ ਗੁਰਮੀਤ ਕੌਰ ਪੁੱਤਰੀ ਬਲੌਰ ਸਿੰਘ, ਮਨਜੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਅਤੇ ਸਰਬਜੀਤ ਕੌਰ ਪੁੱਤਰੀ ਹਰਮੇਲ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ¢ ਕਰਮਲਜੀਤ ਕੌਰ ਪੁੱਤਰੀ ਹਰਦੀਪ ਸਿੰਘ ਨੇ 95 ਪ੍ਰਤੀਸ਼ਤ ਨੰਬਰ ਹਾਸਲ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ¢ ਖ਼ੁਸ਼ਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 94.03 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਸਮੇਤ ਸਮੂਹ ਸਟਾਫ਼ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਕੇ ਹੋਏ ਵਧਾਈ ਦਿੱਤੀ¢