21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਲਾਕ ਪੱਧਰੀ ਖੇਡਾਂ 'ਚੋਂ ਧੁੰਨੀ ਕੇ ਸਕੂਲ ਦੀ ਸਰਕਲ ਕਬੱਡੀ ਟੀਮ ਨੇ ਲਗਾਈ ਜਿੱਤ ਦੀ ਹੈਟਿ੍ਕ

ਅਜੀਤ ਡੈਸਕ 24-10-2025
ਸੰਗਤ ਮੰਡੀ, 23 ਅਕਤੂਬਰ (ਸੁਖਤੇਜ ਧਾਲੀਵਾਲ)- ਸਪੋਰਟਸ ਸਕੂਲ ਘੁੱਦਾ ਵਿਖੇ ਬਲਾਕ ਪੱਧਰੀ ਖੇਡਾਂ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਸੈਂਟਰ ਚੱਕ ਅਤਰ ਸਿੰਘ ਵਾਲਾ ਦੀ ਸਰਕਲ ਕਬੱਡੀ ਟੀਮ ਨੇ ਲਗਾਤਾਰ ਤੀਜੀ ਵਾਰ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਆਪਣਾ ਦਬਦਬਾ ਕਾਇਮ ਰੱਖਿਆ ਹੈ¢ ਸਕੂਲ ਦੇ ਅਧਿਆਪਕ ਦਵਿੰਦਰ ਸਿੰਘ ਡਿੱਠ ਨੇ ਦੱਸਿਆ ਕਿ ਸਪੋਰਟਸ ਸਕੂਲ ਘੁੱਦਾ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਸਰਕਲ ਕਬੱਡੀ 'ਚੋਂ ਧੁੰਨੀ ਕੇ ਸਕੂਲ ਦੀ ਟੀਮ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਥਾਨ ਬਣਾਇਆ ਹੈ¢ ਸਕੂਲ ਦੇ ਵਿਹੜੇ ਵਿਚ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਹÏਸਲਾ ਅਫ਼ਜ਼ਾਈ ਦੇਣ ਲਈ ਪਿੰਡ ਪੰਚਾਇਤ, ਐਸ.ਐਮ.ਸੀ ਕਮੇਟੀ ਸਕੂਲ ਦੇ ਸਮੂਹ ਸਟਾਫ਼ ਵਲੋਂ ਟਰਾਫ਼ੀ ਅਤੇ ਮੈਡਲ ਪਾਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਪਨਕੋਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੇ ਜੇਤੂ ਕਬੱਡੀ ਟੀਮ ਦੇ ਖਿਡਾਰੀਆਂ ਅਤੇ ਉਨ੍ਹਾਂ ਦੇ ਪ੍ਰਬੰਧਕ ਅਧਿਆਪਕ ਦਵਿੰਦਰ ਸਿੰਘ ਡਿੱਖ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਲਾਕ ਚੋਂ ਲਗਾਤਾਰ ਤੀਸਰੀ ਬਾਰ ਜਿੱਤ ਪ੍ਰਾਪਤ ਕਰਨਾ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਨਿਸ਼ਾਨੀ ਹੈ¢ ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਵਲੋਂ ਇਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਆਪਣੇ ਪੱਧਰ ਤੇ ਉੱਚ ਪੱਧਰੀ ਪੋਸਟ ਖ਼ੁਰਾਕ ਦੇ ਕੇ ਸਕੂਲ ਟਾਈਮ ਤੋਂ ਬਾਅਦ ਤਿਆਰੀ ਕਰਵਾਉਣਾ ਆਪਣੇ ਆਪ ਵਿੱਚ ਮਿਸਾਲ ਹੈ¢ ਜਿਸ ਕਰਕੇ ਬੱਚੇ ਲਗਾਤਾਰ ਜਿੱਤ ਹਾਸਲ ਕਰ ਰਹੇ ਹਨ¢ ਇਸ ਮੌਕੇ ਪਿੰਡ ਦੀ ਸਰਪੰਚ ਕਮਲਪ੍ਰੀਤ ਕÏਰ,ਅਧਿਆਪਕ ਰਣਜੋਤ ਸਿੰਘ ਜੰਗੀਰਾਣਾ, ਸਕੂਲ ਦੇ ਮੁੱਖ ਅਧਿਆਪਕ ਅਵਜੀਤ ਕੌਰ, ਪੰਚ ਜੰਟਾ ਸਿੰਘ, ਭੂਸ਼ਨ ਸਿੰਘ, ਗੁਰਮੀਤ ਸਿੰਘ ਸਮਾਜ ਸੇਵੀ, ਸਕੂਲ, ਐਸ.ਐਮ.ਸੀ ਕਮੇਟੀ ਦੇ ਵਾਈਸ ਚੇਅਰਮੈਨ ਰਮਨਦੀਪ ਕÏਰ ਅਤੇ ਬੱਚਿਆਂ ਦੀ ਮਾਪੇ ਹਾਜ਼ਰ ਸਨ¢
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਲਹਿਰਾ ਮੁਹੱਬਤ ਦੇ ਵਿਦਿਆਰਥੀ ਅਥਲੈਟਿਕ ਮੁਕਾਬਲੇ 'ਚੋਂ ਅੱਵਲ ਅਗਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਬੀ.ਐਸ.ਸੀ.ਐਫ.ਟੀ. ਦੀਆਂ ਵਿਦਿਆਰਥਣਾਂ ਨੇ ਦਸੰਬਰ-2024 ਦੇ ਨਤੀਜੇ 'ਚ ਹਾਸਿਲ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।