21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਲਹਿਰਾ ਮੁਹੱਬਤ ਦੇ ਵਿਦਿਆਰਥੀ ਅਥਲੈਟਿਕ ਮੁਕਾਬਲੇ 'ਚੋਂ ਅੱਵਲ

ਅਜੀਤ ਡੈਸਕ 24-10-2025
ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਬੀਤੇ ਦਿਨੀਂ ਹੋਈਆਂ ਬਲਾਕ ਪੱਧਰੀ ਖੇਡਾਂ ਰਾਮਪੁਰਾ ਚੋਂ ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਲਹਿਰਾ ਮੁਹੱਬਤ ਬ੍ਰਾਂਚ ਦੇ ਵਿਦਿਆਰਥੀ ਅਥਲੈਟਿਕਸ ਮੁਕਾਬਲਿਆਂ ਵਿਚੋਂ ਅੱਵਲ ਰਹੇ | ਇਸ ਸਬੰਧੀ ਸਕੂਲ ਮੁਖੀ ਕਿਰਪਾਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਕਾਬਲਿਆਂ ਦੌਰਾਨ ਅਮਨਦੀਪ ਕੌਰ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ, ਲੰਬੀ ਛਾਲ ਵਿੱਚ ਸਾਨਵੀ ਕੌਰ ਨੇ ਤੀਜਾ ਸਥਾਨ ਅਤੇ ਰਿਲੇਅ ਦੌੜ ਵਿਚ ਪ੍ਰਭਜੋਤ ਕੌਰ, ਅਮਨਦੀਪ ਕੌਰ, ਸਾਨਵੀ ਕੌਰ ਅਤੇ ਮਹਿਕਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਮੁਖੀ ਕਿਰਪਾਲ ਸਿੰਘ, ਹਰਵਿੰਦਰ ਸਿੰਘ ਬਾਠ, ਸ਼੍ਰੀਮਤੀ ਗੁਰਪ੍ਰੀਤ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਗੁਰਪ੍ਰੀਤ ਕੌਰ ਐਸੋਸੀਏਟ ਟੀਚਰ ਅਤੇ ਕੁਲਦੀਪ ਕੌਰ ਨੇ ਸਮੂਹ ਬੱਚਿਆਂ ਦਾ ਹੌਸਲਾ ਅਫ਼ਜਾਈ ਕਰਦਿਆਂ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਬੱਚਿਆਂ ਦਾ ਪੰਜਾਬ ਪੱਧਰ ਉੱਤੇ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ 'ਚੋਂ ਧੁੰਨੀ ਕੇ ਸਕੂਲ ਦੀ ਸਰਕਲ ਕਬੱਡੀ ਟੀਮ ਨੇ ਲਗਾਈ ਜਿੱਤ ਦੀ ਹੈਟਿ੍ਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।