ਭਗਤਾ ਭਾਈਕਾ, 23 ਅਕਤੂਬਰ (ਸੁਖਪਾਲ ਸਿੰਘ ਸੋਨੀ)-ਬੀ. ਆਰ. ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਚ ਵਿਦਿਆਰਥੀਆ ਨੂੰ ਹਰ ਇਕ ਧਰਮ ਦਾ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ | ਸਕੂਲ ਵਿਚ ਹਰ ਇਕ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਦਿਵਾਲੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਜਮਾਤਾਂ ਦੇ ਕਮਰਿਆਂ ਨੂੰ ਬੜੇ ਸੋਹਣੇ ਤਰੀਕੇ ਨਾਲ ਸਜਾਇਆ ਗਿਆ | ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਹਾਊਸਾਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੈਨੇਜਮੈਂਟ ਤੇ ਸਕੂਲ ਪਿ੍ੰਸੀਪਲ ਵਲੋਂ ਸਮੂਹ ਅਧਿਆਪਕਾਂ, ਬੱਸ ਡਰਾਇਵਰਾਂ ਅਤੇ ਸਕੂਲ ਦੇ ਹਰ ਵਰਗ ਦੇ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਦਿੱਤੇ | ਛੋਟੇ-ਛੋਟੇ ਬੱਚਿਆਂ ਨੇ ਦੀਵਾਲੀ ਨਾਲ ਸਬੰਧਿਤ ਪੋਸਟਰਾਂ ਵਿਚ ਰੰਗ ਭਰੇ | ਦੀਵਿਆਂ ਅਤੇ ਮੋਮਬੱਤੀਆਂ ਨੂੰ ਸਜਾਇਆ | ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਮੇਂ ਪਿ੍ੰਸੀਪਲ ਕਿਰਨ ਰਾਣੀ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮਨਾਉਣ ਦੇ ਕਾਰਨ ਬਾਰੇ ਜਾਣਕਾਰੀ ਦਿੱਤੀ | ਦੱਸਿਆ ਕਿ ਇਹ ਤਿਉਹਾਰ ਸਿੱਖਾਂ ਅਤੇ ਹਿੰਦੂਆਂ ਦਾ ਸਾਂਝਾ ਤਿਉਹਾਰ ਹੈ | ਸਕੂਲ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹਰ ਤਿਉਹਾਰ ਪ੍ਰਤੀ ਸਤਿਕਾਰ ਦੀ ਭਾਵਨਾ ਦਿਖਾਉਣ ਲਈ ਪ੍ਰੇਰਿਤ ਕੀਤਾ |