21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬੰਦੀ ਛੋੜ ਦਿਵਸ ਮੌਕੇ ਗੁਰੂ ਘਰਾਂ 'ਚ ਲੱਗੀਆਂ ਰੌਣਕਾਂ <br/>

ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਦਾ ਪ੍ਰਸੰਗ ਪੇਸ਼ ਕਰ ਰਿਹਾ ਢਾਡੀ ਜਥਾ¢ ਤਸਵੀਰ: ਗੁਰਦਰਸ਼ਨ ਲੁੱਧੜ <br/> 24-10-2025
ਨਥਾਣਾ, 23 ਅਕਤੂਬਰ (ਗੁਰਦਰਸ਼ਨ ਲੁੱਧੜ)- ਬੰਦੀ ਛੋੜ ਦਿਵਸ ਮੌਕੇ ਇਲਾਕੇ ਦੇ ਗੁਰੂ ਘਰਾਂ ਵਿਚ ਸੰਗਤਾਂ ਦੀਆਂ ਭਾਰੀ ਰÏਣਕਾਂ ਵੇਖਣ ਨੂੰ ਮਿਲੀਆਂ¢ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਨਥਾਣਾ ਵਿਖੇ ਬੰਦੀ ਛੋੜ ਦਿਵਸ ਮੌਕੇ ਸਵਖਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹ ਦੇ ਬੰਦੀਛੋੜ ਪਰਉਪਕਾਰ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ¢ ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਹਾੜੇ ਦੀ ਸ਼ਾਮ ਮੌਕੇ ਢਾਡੀ ਦਰਬਾਰ ਕਰਵਾਇਆ ਗਿਆ¢ ਮੋਹਤਮ ਸਿੰਘ ਕਲਿਆਣ ਦੇ ਢਾਡੀ ਜਥੇ ਨੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲੇ੍ਹ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਪ੍ਰਸੰਗ ਨੂੰ ਬਾਖ਼ੂਬੀ ਪੇਸ਼ ਕੀਤਾ¢ ਹੋਰਨਾ ਪਿੰਡਾਂ ਦੇ ਗੁਰੂ ਘਰਾਂ ਵਿਚ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਰਉਪਕਾਰਾਂ ਨੂੰ ਯਾਦ ਕੀਤਾ ਗਿਆ ਅਤੇ ਵੱਖ-ਵੱਖ ਰਿਆਸਤਾਂ ਦੇ ਰਾਜਿਆਂ ਉੱਪਰ ਛੇਵੇਂ ਪਾਤਿਸ਼ਾਹ ਦੀ ਹੋਈ ਕਿਰਪਾ ਦਿ੍ਸ਼ਟੀ ਦਾ ਜ਼ਿਕਰ ਕੀਤਾ ਗਿਆ¢ ਗੁਰੂ ਘਰਾਂ ਵਿਚ ਦੀਪਮਾਲਾ ਅਤੇ ਫੁੱਲਾਂ ਦੀ ਸਵਾਗਤੀ ਸਜਾਵਟ ਕੀਤੀ ਗਈ¢ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਹੋਰਨਾਂ ਸਿੱਖ ਸੰਸਥਾਵਾਂ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਸੰਗਤਾਂ ਵਲੋਂ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਕੀਤਾ ਗਿਆ¢

ਪਿਛਲੀ ਖ਼ਬਰ ਜਾਗਿ੍ਤੀ ਯਾਤਰਾ ਦਾ ਮਲੇਰਕੋਟਲਾ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਬੀ. ਆਰ. ਸੀ. ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।