ਬਠਿੰਡਾ, 23 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਮੈਂਬਰ ਜਗਰੂਪ ਸਿੰਘ ਭੁੱਲਰ ਦੇ ਪਰਿਵਾਰ ਵਲੋਂ ਅੱਜ ਇਕ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਲਈ ਖ਼ਾਲਸਾ ਏਡ ਜਥੇਬੰਦੀ ਦੇ ਐਮ ਡੀ. ਭਾਈ ਦਵਿੰਦਰ ਸਿੰਘ ਨੂੰ ਜਥੇਬੰਦੀ ਦੇ ਮੈਂਬਰਾਂ ਗੁਰਤੇਜ ਸਿੰਘ, ਜਗਤਾਰ ਸਿੰਘ ਦੀ ਹਾਜ਼ਰੀ ਵਿਚ ਦਿੱਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ, ਸਰਪ੍ਰਸਤ ਆਤਮਾ ਸਿੰਘ ਚਹਿਲ, ਸਕੱਤਰ ਬਿਕਰਮ ਸਿੰਘ ਧਿੰਗੜ, ਕੈਸ਼ੀਅਰ ਸੁਖਦੇਵ ਸਿੰਘ ਮਾਹੀਨੰਗਲ ਅਤੇ ਸਮੂਹ ਮੈਂਬਰਾਂ 'ਚ ਗੁਰਜੰਟ ਸਿੰਘ ਬਰਾੜ, ਸੁਰਜੀਤ ਸਿੰਘ ਬਰਨਾਲਾ, ਜਸਪਾਲ ਸਿੰਘ ਪਾਲੀ, ਨਾਇਬ ਸਿੰਘ ਲਾਲੇਆਣਾ, ਸੁਖਮੰਦਰ ਸਿੰਘ ਅੰਤਰਰਾਸ਼ਟਰੀ ਖਿਡਾਰੀ ਆਦਿ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿਥੇ ਸਰਕਾਰੀ ਹਸਪਤਾਲ ਦੇ ਮਰੀਜ਼ਾਂ ਲਈ ਨਿੱਤ ਪ੍ਰਤੀ ਦਿਨ ਲੰਗਰ ਦੀ ਸੇਵਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਹੈ | ਉਥੇ ਹੁਣ ਕਮੇਟੀ ਦੇ ਸਰਪ੍ਰਸਤ ਆਤਮਾ ਸਿੰਘ ਚਹਿਲ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਤਿਕਾਰਤ ਬਾਬਾ ਨਰਿੰਦਰ ਸਿੰਘ ਵਾਲਿਆਂ ਵਲੋਂ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਾ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤ ਦੀ ਹਾਜ਼ਰੀ ਵਿਚ ਬਠਿੰਡਾ ਇਲਾਕੇ ਲਈ ਲੰਗਰਾਂ ਵਾਸਤੇ ਕਣਕ,ਚਾਵਲ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕਰਨ ਲਈ ਨਿਯੁਕਤ ਕੀਤਾ ਗਿਆ ਹੈ | ਜਿਸ ਕਰਕੇ ਇਸ ਸੰਸਥਾ ਦਾ ਸਿੱਧਾ ਸਬੰਧ ਗੁਰਦੁਆਰਾ ਲੰਗਰ ਸਾਹਿਬ ਡੇਰਾ ਬਾਬਾ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਨਾਲ ਜੁੜ ਗਿਆ ਹੈ |