21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਵਾਪਰੇ ਹਾਦਸੇ ਦੀ ਉੱਚ-ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ

ਅਜੀਤ ਡੈਸਕ 24-10-2025
ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਬਠਿੰਡਾ ਅਤੇ ਪੰਜਾਬ ਸਟੇਟ ਕੋਆਪਰੇਟਿਵ ਮਿਲਕ/ ਪ੍ਰੋਜੈਕਟ ਇੰਪਲਾਈਜ਼ ਕਨਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਨੇ ਮੰਗ ਕੀਤੀ ਹੈ ਕਿ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਸਟੀਮ ਪਲਾਂਟ ਦਾ ਏਅਰ ਹੀਟਰ ਫਟਣ ਨਾਲ ਵਾਪਰੀ ਜਾਨਲੇਵਾ ਦੁਰਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਅਤੇ ਇਨਸਾਫ਼ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਵਿਚ ਫੋਰਮੈਨ ਕੁਨਾਲ ਜੈਨ ਦੀ ਮੌਕੇ ਉਪਰ ਮੌਤ ਹੋ ਗਈ ਅਤੇ ਰੈਗੂਲਰ ਵਰਕਰ ਕੁਲਵੰਤ ਸਿੰਘ, ਪੁਨੀਤ ਕੁਮਾਰ ਅਤੇ ਆਊਟਸੋਰਸ ਵਰਕਰ ਦਵਿੰਦਰ ਸਿੰਘ ਲਲਤੋਂ, ਅਜੀਤ ਸਿੰਘ ਹਸਪਤਾਲ ਵਿਚ ਜੇਰੇ ਇਲਾਜ ਹਨ | ਜਸਵੀਰ ਸਿੰਘ ਨੇ ਕਿਹਾ ਕਿ ਆਊਟਸੋਰਸ ਵਰਕਰ ਬਹੁਤ ਹੀ ਘੱਟ ਤਨਖ਼ਾਹ ਉੱਪਰ ਕੰਮ ਕਰਦੇ ਹਨ ਪਰ ਦੁਰਘਟਨਾ ਹੋਣ ਤੇ ਉਨਾਂ ਲਈ ਕੋਈ ਵੀ ਦੁਰਘਟਨਾ ਬੀਮਾ ਦੀ ਨੀਤੀ ਨਹੀਂ ਹੈ, ਜਿਸ ਸਬੰਧੀ ਮੁਖ ਦਫ਼ਤਰ ਨਾਲ ਕਈ ਵਾਰ ਮੀਟਿੰਗਾਂ ਵਿਚ ਗੱਲਬਾਤ ਹੋਈ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਆਉਣ ਵਾਲੇ ਦਿਨਾਂ ਅੰਦਰ ਜਥੇਬੰਦੀਆਂ ਵਲੋਂ ਵਿਸ਼ੇਸ਼ ਮੀਟਿੰਗ ਸੱਦੀ ਜਾਵੇਗੀ ਅਤੇ ਬੀਮਾ ਨੀਤੀ ਬਣਾਉਣ ਲਈ ਸੰਘਰਸ਼ ਦੀ ਰੂਪਰੇਖਾ ਘੜੀ ਜਾਵੇਗੀ | ਆਗੂਆਂ ਨੇ ਕਿਹਾ ਕਿ ਉਕਤ ਹਾਦਸੇ ਦੇ ਮਿਰਤਕ ਸਾਥੀ ਦੇ ਪਰਿਵਾਰ ਨੰੂ ਤੁਰੰਤ ਨÏਕਰੀ ਅਤੇ ਮੁਆਵਜ਼ਾ ਅਤੇ ਜ਼ਖ਼ਮੀਆਂ ਨੂੰ ਵੀ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ ਤਾਂ ਯੂਨੀਅਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰੇਗੀ |
ਪਿਛਲੀ ਖ਼ਬਰ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਫੜੀਆਂ ਅਗਲੀ ਖ਼ਬਰ ਭੁੱਚੋ ਮੰਡੀ ਦੇ ਬੱਚਿਆਂ ਨੇ ਅਬੈਕਸ ਦੇ ਕੌਮੀ ਮੁਕਾਬਲਿਆਂ 'ਚ ਦਿਖਾਏ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।