ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਛਲੇ ਦਿਨੀਂ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ 'ਚ ਹੋਏ ਕਬੱਡੀ ਮੈਚਾਂ 'ਚ ਅੰਪਾਇਰਿੰਗ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਵਤਨ ਪਰਤਣ 'ਤੇ ਦਰਸ਼ਨ ਸਿੰਘ ਸਿੱਧੂ ਦਾ ਜੱਦੀ ਪਿੰਡ ਜੋਗਾਨੰਦ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ¢ ਇਸ ਮੌਕੇ ਪਿੰਡ ਦੇ ਸਰਪੰਚ ਹਰਦੀਪ ਸਿੰਘ ਭੁੱਲਰ ਸਮੇਤ ਸਮੁੱਚੀ ਗ੍ਰਾਮ ਪੰਚਾਇਤ ਤੋਂ ਇਲਾਵਾ ਗੁਰੂਘਰ ਪ੍ਰਧਾਨ ਨਛੱਤਰ ਸਿੰਘ ਸਿੱਧੂ, ਨੰਬਰਦਾਰ ਬਲਕੌਰ ਸਿੰਘ ਭੁੱਲਰ, ਨੰਬਰਦਾਰ ਰਵਿੰਦਰ ਸਿੰਘ ਸਿੱਧੂ ਤੇ ਹੋਰ ਸ਼ਖ਼ਸੀਅਤਾਂ ਨੇ ਹਾਰ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ¢ ਇਸ ਦੌਰਾਨ ਬਾਬਾ ਮੋਹਕਮ ਸਿੰਘ ਨੇ ਕਿਹਾ ਕਿ ਦਰਸ਼ਨ ਸਿੰਘ ਸਿੱਧੂ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੈਨੇਡਾ ਦੇ ਕਬੱਡੀ ਗਰਾਊਾਡਾਂ 'ਚ ਅੰਪਾਇਰਿੰਗ ਦੀਆਂ ਵਧੀਆ ਸੇਵਾਵਾਂ ਦੇ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ, ਜਿਸ ਉੱਪਰ ਸਮੁੱਚੇ ਪਿੰਡ ਨੂੰ ਮਾਣ ਹੈ¢ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਮੁੱਚੀ ਗ੍ਰਾਮ ਪੰਚਾਇਤ ਦੇ ਨਾਲ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਵਧੀਆ ਸਨਮਾਨ ਕਰਕੇ ਮੇਰਾ ਮਾਣ ਸਤਿਕਾਰ ਕੀਤਾ ¢