12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਮੈਂਬਰ ਅਤੇ ਬੁਲਾਰੇ ਬਣਾਏ ਗੁਰਪ੍ਰੀਤ ਸਿੰਘ ਝੱਬਰ ਦਾ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਸਨਮਾਨ <br/>

ਅਜੀਤ ਡੈਸਕ 05-11-2025

ਤਲਵੰਡੀ ਸਾਬੋ, 4 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਕੱਲ੍ਹ ਹੋਏ ਸਾਲਾਨਾ ਇਜਲਾਸ ਦÏਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਅੰਤਿ੍ਗ ਕਮੇਟੀ ਮੈਂਬਰ ਬਣਾਏ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਝੱਬਰ ਦਾ ਅੱਜ ਦਮਦਮਾ ਸਾਹਿਬ ਪੁੱਜਣ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨÏਲਾ ਨੇ ਸਨਮਾਨ ਕੀਤਾ¢ਅੱਜ ਸਿੰਘ ਸਾਹਿਬ ਦੀ ਰਿਹਾਇਸ਼ ਵਿਖੇ ਪੁੱਜੇ ਗੁਰਪ੍ਰੀਤ ਸਿੰਘ ਝੱਬਰ ਨੂੰ ਅੰਤਿ੍ਗ ਕਮੇਟੀ ਮੈਂਬਰ ਬਣਨ ਅਤੇ ਸ਼੍ਰੋਮਣੀ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁਬਾਰਕਬਾਦ ਦਿੱਤੀ¢ ਇਸ ਮੌਕੇ ਜਿੱਥੇ ਜਥੇਦਾਰ ਬਾਬਾ ਟੇਕ ਸਿੰਘ ਨੇ ਉਨਾਂ ਦਾ ਸਨਮਾਨ ਕੀਤਾ ਉੱਥੇ ਤਖਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੀ ਗੁਰਪ੍ਰੀਤ ਸਿੰਘ ਝੱਬਰ ਨੂੰ ਸਨਮਾਨਿਤ ਕੀਤਾ ਗਿਆ¢ਸਨਮਾਨ ਉਪਰੰਤ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਝੱਬਰ ਨੇ ਅੰਤਿ੍ਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦਾ ਮੁੱਖ ਬੁਲਾਰਾ ਬਣਾਏ ਜਾਣ ਤੇ ਜਿੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਉੱਥੇ ਵਿਸ਼ੇਸ਼ ਤÏਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕÏਰ ਬਾਦਲ ਸਮੇਤ ਸਮੁੱਚੀ ਆਲਾਕਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਯਕੀਨ ਦਵਾਇਆ ਕਿ ਉਹ ਅੰਤਿ੍ਗ ਮੈਂਬਰ ਵਜੋਂ ਜਿੱਥੇ ਧਰਮ ਪ੍ਰਚਾਰ/ਪ੍ਰਸਾਰ ਵਿੱਚ ਹੋਰ ਤੇਜ਼ੀ ਲਿਆਉਣ ਲਈ ਯਤਨ ਕਰੇਗਾ ਉੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਵਜੋਂ ਵੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਨਾਲ ਨਾਲ ਸਮਾਜਿਕ ਖੇਤਰਾਂ ਚ ਕੀਤੇ ਜਾਂਦੇ ਕਾਰਜਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਬਣਦੀ ਭੂਮਿਕਾ ਅਦਾ ਕਰੇਗਾ¢ ਸਨਮਾਨ ਮੌਕੇ ਸਿੰਘ ਸਾਹਿਬ ਤੋਂ ਇਲਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਭੋਲਾ ਸਿੰਘ ਹੀਰੇਵਾਲਾ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਭਾਈ ਗੁਰਸੇਵਕ ਸਿੰਘ ਕਿੰਗਰਾ ਮੈਨੇਜਰ ਗੁ: ਹਾਜੀ ਰਤਨ ਸਾਹਿਬ ਬਠਿੰਡਾ, ਭਾਈ ਬਲਜੀਤ ਸਿੰਘ ਖ਼ਾਲਸਾ ਨਿੱਜੀ ਸਹਾਇਕ ਸਿੰਘ ਸਾਹਿਬ, ਮਨਦੀਪ ਸਿੰਘ ਮਾਖਾ ਮੀਤ ਮੈਨੇਜਰ ਤਖਤ ਸਾਹਿਬ ਆਦਿ ਮÏਜੂਦ ਸਨ¢

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ... ਅਗਲੀ ਖ਼ਬਰ ਸ਼ਮਸ਼ਾਨਘਾਟ 'ਚੋਂ ਭੇਦ ਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।