13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਮਰਹਿਲ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ <br/>

ਅਜੀਤ ਡੈਸਕ 05-11-2025
ਬਠਿੰਡਾ, 4 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰਹਿਲ ਕੌਨਵੈਂਟ ਸਕੂਲ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ | ਇਸ ਮੌਕੇ ਸਾਰਾ ਵਾਤਾਵਰਨ ਅਲਾਹੀ ਬਾਣੀ ਵਿਚ ਰੰਗਿਆ ਪ੍ਰਤੀਤ ਹੋ ਰਿਹਾ ਸੀ ਅਤੇ ਵਿਦਿਆਰਥੀਆਂ ਵਲੋਂ ਸਤਿਨਾਮ ਵਾਹਿਗੁਰੂ, ਮੂਲ ਮੰਤਰ ਸਾਹਿਬ ਦੇ ਜਾਪ ਕੀਤੇ ਗਏ | ਇਸ ਮੌਕੇ ਪੰਜਾਬੀ ਅਧਿਆਪਕਾ ਸੁਮਨਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਾਰਗ 'ਤੇ ਚੱਲਣ ਬਾਰੇ ਕਿਹਾ | ਇਸ ਮੌਕੇ ਸੱਤਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤੇ ਅਤੇ ਵਿਦਿਆਰਥੀਆਂ ਨੇ ਪਿਆਰ ਅਤੇ ਸਤਿਕਾਰ ਨਾਲ ਗੁਰਬਾਣੀ ਸ਼ਬਦ ਸਰਵਣ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਜਗਦੀਸ਼ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਐੱਮ.ਡੀ. ਰਮੇਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ 'ਤੇ ਚੱਲਦਿਆਂ ਇੱਕ ਚੰਗੇ ਮਨੁੱਖ ਬਣਨ ਦੀ ਸਿੱਖਿਆ ਦਿੱਤੀ ਅਤੇ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਆਨਲਾਈਨ ਕੰਪਨੀਆਂ ਬਿਨਾਂ ਕਿਸੇ ਡਰ ਤੋਂ ਵੇਚ ਰਹੀਆਂ ਪਾਬੰਦੀਸ਼ੁਦਾ ਦਵਾਈਆਂ, ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ-ਅਸ਼... ਅਗਲੀ ਖ਼ਬਰ ਮੇਅਰ ਦੇ ਸਲਾਹਕਾਰ ਕੌਂਸਲਰ ਸ਼ਾਮ ਲਾਲ ਜੈਨ ਨੇ ਜਿੱਤੀ ਨਗਰ ਨਿਗਮ ਬਠਿੰਡਾ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।