ਰਾਮਾਂ ਮੰਡੀ, 6 ਨਵੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨਟ ਵਿਚ ਚੋਣ ਪ੍ਰਣਾਲੀ ਰਾਹੀਂ ਹੁੰਦੀ ਪੰਜਾਬ ਦੇ ਵਿਦਿਆਰਥੀਆਂ ਦੀ ਨੁਮਾਇੰਦਗੀ ਮੁੱਢੋਂ ਖਤਮ ਕਰਨ ਅਤੇ ਪੰਜਾਬ ਯੂਨੀਵਰਸਿਟੀ ਤੇ ਕੇਂਦਰ ਸਰਕਾਰ ਦਾ ਪੂਰਨ ਅਧਿਕਾਰ ਸਥਾਪਿਤ ਕਰਨ ਲਈ ਲਿਆਂਦੇ ਗਏ ਪੰਜਾਬ ਅਤੇ ਸਿੱਖਿਆ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਡੈਮੋਕ੍ਰੇਟਿਕ ਟੀਚਰਜ ਫਰੰਟ, ਪੰਜਾਬ ਵਲੋਂ ਦਿੱਤੇ ਸੱਦੇ ਤਹਿਤ ਅੱਜ ਸਰਕਾਰੀ ਸੈਕੰਡਰੀ ਸਕੂਲ ਪਿੰਡ ਮਲਕਾਣਾ ਵਿਖੇ ਸਟਾਫ਼ ਨੇ ਸਾੜੀਆਂ ਅਤੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਗਟਾਇਆ ਗਿਆ | ਇਸ ਮੌਕੇ ਡੀ ਟੀ ਐਫ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਨੇ ਕੇਂਦਰੀ ਨੋਟੀਫ਼ਿਕੇਸ਼ਨ ਵਿਚਲੇ ਮਾਰੂ ਨੁਕਤਿਆਂ ਬਾਰੇ ਸਮੂਹ ਸਟਾਫ਼ ਨਾਲ ਗੱਲਬਾਤ ਸਾਂਝੀ ਕੀਤੀ ਅਤੇ ਕਿਹਾ ਕਿ ਚੋਣ ਪ੍ਰਣਾਲੀ ਰਾਹੀਂ ਹੁੰਦੀ ਪੰਜਾਬ ਦੇ ਵਿਦਿਆਰਥੀਆਂ ਦੀ ਨੁਮਾਇੰਦਗੀ ਵਿਦਿਆਰਥੀਆਂ ਦਾ ਭਵਿੱਖ ਖਤਮ ਕਰਨ ਵਾਲੀ ਨੀਤੀ ਹੈ | ਇਸ ਮੌਕੇ ਮੋਹਨ ਸਿੰਘ, ਬਲਾਕ ਪ੍ਰਧਾਨ, ਦਲ ਸਿੰਘ, ਹਰਬੰਸ ਸਿੰਘ, ਗੁਰਜੀਤ ਸਿੰਘ, ਹਰਜੀਵਨ ਸਿੰਘ, ਗੁਰਤੇਜ ਸਿੰਘ, ਰਾਜਵਿੰਦਰ ਸਿੰਘ, ਕਮਲਦੀਪ ਕੌਰ, ਪਰਮਜੀਤ ਕੌਰ, ਦਲਪ੍ਰੀਤ ਕੌਰ, ਸੁਖਵਿੰਦਰ ਕੌਰ, ਪਿ੍ਅੰਕਾ ਜੈਨ, ਅਮਨਦੀਪ ਕੌਰ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ |
ਸਿੱਖਿਆ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>
ਅਜੀਤ ਡੈਸਕ
07-11-2025