ਬਠਿੰਡਾ, 6 ਨਵੰਬਰ (ਅਵਤਾਰ ਸਿੰਘ ਕੈਂਥ)-ਬੀਤੀ ਰਾਤ ਮਾਲ ਰੋਡ 'ਤੇ ਇਕ ਕਾਰ ਨਾਲ ਟਕਰਾਉਣ ਕਾਰਨ ਬੁਲੇਟ ਮੋਟਰ ਸਾਈਕਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ | ਘਟਨਾ ਦੀ ਜਾਣਕਾਰੀ ਮਿਲਣ 'ਤੇ, ਨੌਜਵਾਨ ਵੈਲਫ਼ੇਅਰ ਸੋਸਾਇਟੀ, ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਤੁਰੰਤ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ | ਜ਼ਖਮੀ ਜਸਵਿੰਦਰ ਸਿੰਘ (23) ਪੁੱਤਰ ਜਸਵੰਤ ਸਿੰਘ, ਵਾਸੀ ਗੁਰੂ ਗੋਬਿੰਦ ਸਿੰਘ ਨਗਰ ਅਤੇ ਸਾਹਿਲ ਬੈਨੀਵਾਲ (21) ਪੁੱਤਰ ਰਾਜ ਕੁਮਾਰ, ਵਾਸੀ ਬੱਲਾਰਾਮ ਨਗਰ ਦਾ ਰਹਿਣ ਵਾਲਾ ਹੈ | ਜ਼ਖਮੀਆਂ ਦੇ ਵਾਰਿਸ ਹਸਪਤਾਲ ਪਹੁੰਚ ਗਏ ਸਨ |