ਤਲਵੰਡੀ ਸਾਬੋ, 6 ਨਵੰਬਰ (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੱਚ, ਨਾਮ ਜਪਣ, ਵੰਡ ਛਕਣ ਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਚੇਅਰਮੈਨ ਵਿਨੋਦ ਖੁਰਾਣਾ ਨੇ ਆਪਣੇ ਸੰਬੋਧਨ ਦੌਰਾਨ ਬੱਚਿਆਂ ਨੂੰ ਗੁਰੂ ਨਾਨਕ ਸਾਹਿਬ ਵਲੋਂ ਦਿੱਤੇ ਗਏ ਉਪਦੇਸ਼ਾਂ ਨੂੰ ਜ਼ਿੰਦਗੀ 'ਚ ਅਪਣਾਉਣ ਲਈ ਕਿਹਾ | ਪਿ੍ੰਸੀਪਲ ਮੀਨੂੰ ਗਰਗ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ 'ਤੇ ਵਚਨਬੱਧ ਰਹਿਣ ਲਈ ਪ੍ਰੇਰਿਆ | ਉਪਰੰਤ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਸਕੂਲ ਕੋਆਰਡੀਨੇਟਰ ਬੇਅੰਤ ਕੌਰ, ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਅੰਨੂ ਬਾਲਾ, ਜਸਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਣਦੀਪ ਕੌਰ, ਸਿੰਪਲ, ਕਿਰਨਦੀਪ ਕੌਰ, ਰਮਨਦੀਪ ਕੌਰ, ਡਿੰਪਲ ਰਾਣੀ, ਪਵਨਦੀਪ ਕੌਰ, ਮੇਘਾ, ਅਮਰਜੀਤ ਸਿੰਘ, ਕਰਮਜੀਤ ਕੌਰ, ਸੁਖਪ੍ਰੀਤ ਕੌਰ, ਰਿਪੇਤਾ, ਲਵਪ੍ਰੀਤ ਸਿੰਘ, ਇੰਦਰਜੀਤ ਸਿੰਘ ਅਤੇ ਵਿਵੇਕ ਬਾਂਸਲ ਆਦਿ ਮੌਜੂਦ ਸਨ |