16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਠੇਕਾ ਮੁਲਾਜ਼ਮ 9 ਨੂੰ ਤਰਨ ਤਾਰਨ ਹਲਕੇ ਵਿਚ ਕਰਨਗੇ ਝੰਡਾ ਮਾਰਚ-ਮੋਰਚਾ ਆਗੂ <br/>

ਅਜੀਤ ਡੈਸਕ 07-11-2025
ਲਹਿਰਾ ਮੁਹੱਬਤ, 6 ਨਵੰਬਰ (ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 9 ਨਵੰਬਰ ਨੂੰ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿਚ ਸਮੂਹ ਵਿਭਾਗਾਂ ਦੇ ਠੇਕਾ ਕਾਮੇ ਮਾਨ ਸਰਕਾਰ ਦੀਆਂ ਨੀਤੀਆਂ ਖਿਲਾਫ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਦੌਰਾਨ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਪਵਨਦੀਪ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਨੇ ਆਪਣੇ ਪੌਣੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ | ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਵਾਂਗ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ | ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਮੋਰਚੇ ਦੇ ਬੈਨਰ ਹੇਠ 9 ਨਵੰਬਰ 2025 ਨੂੰ ਜ਼ਿਮਨੀ ਚੋਣ ਹਲਕੇ ਤਰਨਤਾਰਨ ਵਿਚ ਝੰਡਾ ਮਾਰਚ ਕਰਕੇ ਹਲਕੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਜ਼ਿਲ੍ਹਾ ਬਠਿੰਡਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਜਥਾ ਰਵਾਨਾ <br/> ਅਗਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।