ਮਾਨਸਾ, 6 ਨਵੰਬਰ (ਸ.ਰਿ.)-ਰਵਨੀਤ ਸਿੰਘ ਸੀ.ਜੇ.ਐਮ. ਮਾਨਸਾ ਦੀ ਅਦਾਲਤ ਵਲੋਂ ਪੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਗਵੇਰੀਆਂ ਅਦਿਤਿਆ ਭਾਈ ਵਾਸੀ ਭਲਾਇਕਾ ਤਲਾਜਾ ਭਾਵਨਗਰ (ਗੁਜਰਾਤ) ਅਤੇ ਰਾਜਵਿੰਦਰ ਸਿੰਘ ਵਾਸੀ ਠੂਠਿਆਂਵਾਲੀ ਰੋਡ ਮਾਨਸਾ ਖ਼ਿਲਾਫ਼ ਥਾਣਾ ਸ਼ਹਿਰੀ-2 ਮਾਨਸਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ | ਅਦਾਲਤ 'ਚ ਲਗਾਤਾਰ ਗੈਰ ਹਾਜ਼ਰ ਰਹਿਣ ਕਾਰਨ ਅਦਾਲਤ ਨੇ ਉਕਤ ਨੂੰ ਭਗੌੜਾ ਕਰਾਰ ਦਿੰਦਿਆਂ ਗਿ੍ਫ਼ਤਾਰੀ ਦੇ ਹੁਕਮ ਦਿੱਤੇ ਹਨ |