16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦਾ ਕੀਤਾ ਦੌਰਾ <br/>

ਅਜੀਤ ਡੈਸਕ 07-11-2025
ਲਹਿਰਾ ਮੁਹੱਬਤ, 6 ਨਵੰਬਰ (ਚਰਨਜੀਤ ਸਿੰਘ)-ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐੱਮ.) ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ 'ਚ ਕੋਲ ਹੈਂਡਲਿੰਗ ਪਲਾਂਟ (ਸੀ.ਐੱਚ.ਪੀ) ਦਾ ਦੌਰਾ ਕਰਕੇ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐੱਸਐੱਸਪੀ ਅਮਨੀਤ ਕੌਂਡਲ, ਚੀਫ਼ ਇੰਜੀਨੀਅਰ ਤੇਜ ਬਾਂਸਲ ਅਤੇ ਸੀਨੀਅਰ ਇੰਜੀਨੀਅਰ ਕਪਿਲ ਦੇਵ ਆਦਿ ਹਾਜ਼ਰ ਸਨ | ਇਸ ਮੌਕੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ 'ਚ ਸਥਿਤ ਕੋਲ ਹੈਂਡਲਿੰਗ ਪਲਾਂਟ ਬਾਰੇ ਜਿੱਥੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ, ਉੱਥੇ ਹੀ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਇਸ ਮੌਕੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਤੇਜ ਬਾਂਸਲ ਨੇ ਦੱਸਿਆ ਕਿ ਇਸ ਥਰਮਲ ਪਲਾਂਟ ਵਿਚ ਰੋਜ਼ਾਨਾ 16 ਹਜ਼ਾਰ ਮੀਟਿ੍ਕ ਟਨ ਕੋਲਾ 4 ਟਰੇਨਾਂ ਰਾਹੀਂ ਬਾਹਰੋਂ ਆਉਂਦਾ ਹੈ ਜੋ ਕਿ ਦੋ ਵਿਰਾਨ ਟਿਪਲਰ ਦੇ ਉੱਪਰ ਉੱਤਰਦਾ ਹੈ | ਉਨ੍ਹਾਂ ਦੱਸਿਆ ਕਿ ਇਹ ਕੋਲਾ ਕਨਵੇਅਰ ਬੈਲਟਾਂ ਰਾਹੀਂ ਬਕਸਿਆਂ ਅੰਦਰ ਚਲਾ ਜਾਂਦਾ ਹੈ ਅਤੇ ਇਸ ਉਪਰੰਤ ਇਸ ਨੂੰ ਪੀਸਿਆ ਜਾਂਦਾ ਹੈ, ਫਿਰ ਪਾਊਡਰ ਦੇ ਰੂਪ ਵਿਚ ਭੱਠੀ ਵਿਚ ਬਲਦਾ ਹੈ | ਉਨ੍ਹਾਂ ਦੱਸਿਆ ਕਿ ਸੀਐਚਪੀ ਬਾਇਓਮਾਸ ਪੈਲਿਟਸ ਮਿਨੀਸਟਰੀ ਆਫ਼ ਇਨਵਾਇਰਨਮੈਂਟ ਤੋਂ ਮਾਨਤਾ ਪ੍ਰਾਪਤ ਹੈ ਅਤੇ ਪਰਾਲੀ ਦੀਆਂ ਗਿੱਟੀਆਂ ਬਣਾ ਕੇ 5 ਫ਼ੀਸਦੀ ਕੋਲੇ 'ਚ ਵਰਤਿਆ ਜਾਂਦਾ ਹੈ | ਇਸ ਤੋਂ ਪਹਿਲਾਂ ਸੀ.ਏ.ਕਿਉ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਦਾ ਸਥਾਨਕ ਲੇਕ ਵਿਊ ਵਿਖੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਵਲੋਂ ਭਰਵਾ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਅਧਿਕਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ <br/> ਅਗਲੀ ਖ਼ਬਰ ਪੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 2 ਭਗੌੜੇ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।