16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਧਾਮੀ ਆਪਣੇ ਧਰਮ ਪ੍ਰਤੀ ਇਮਾਨਦਾਰੀ ਦੀ ਮਿਸਾਲ ਹਨ-ਜਥੇ. ਭਗਤਾ <br/>

ਅਜੀਤ ਡੈਸਕ 07-11-2025
ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਧਰਮ ਪ੍ਰਤੀ ਇਮਾਨਦਾਰੀ ਦੀ ਮਿਸਾਲ ਹਨ | ਉਹ ਕਮੇਟੀ ਦੇ ਹਰ ਕੰਮ ਨੂੰ ਪੂਰਨ ਸਿਧਾਂਤਾਂ ਅਨੁਸਾਰ ਕਰ ਰਹੇ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਐਸ.ਜੀ.ਪੀ.ਸੀ. ਨੇ ਅੱਜ ਇਥੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ¢ ਜਥੇਦਾਰ ਭਗਤਾ ਨੇ ਕਿਹਾ ਕਿ ਐਡਵੋਕੇਟ ਧਾਮੀ ਨੇ ਆਪਣੀ ਸੇਵਾ ਦੌਰਾਨ ਚੁਫੇਰੇ ਰਿਕਾਰਡ ਹੀ ਕਾਇਮ ਕੀਤੇ ਹਨ, ਉਨ੍ਹਾਂ ਕਦੇ ਵੀ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਤੋਂ ਮਿਲੀਆਂ ਪਾਵਰਾਂ ਦੀ ਦੁਰਵਰਤੋਂ ਨਹੀਂ ਕੀਤੀ¢ ਉਹ ਸਾਦਗੀ ਦਾ ਜੀਵਨ ਬਸਰ ਕਰਨ ਵਾਲੀ ਸ਼ਖ਼ਸੀਅਤ ਦੇ ਮਾਲਕ ਹਨ¢ ਧਾਮੀ ਵਲੋਂ ਐਸ. ਜੀ. ਪੀ. ਸੀ. ਦੇ ਬਜਟ ਅਧੀਨ ਵਿਕਾਸ ਅਤੇ ਸਮਾਜ ਸੇਵੀ ਕਾਰਜਾਂ ਨੂੰ ਦੂਰ ਅੰਦੇਸ਼ੀ ਸੋਚ ਅਤੇ ਵਡੱਪਣ ਨਾਲ ਨਿਭਾਇਆ ਜਾ ਰਿਹਾ ਹੈ¢ ਜਥੇ. ਭਗਤਾ ਨੇ ਕਿਹਾ ਕਿ ਧਾਮੀ ਗੁਰਮਰਿਯਾਦਾ ਦੀ ਪੂਰਨ ਪਾਲਣਾ ਕਰਦੇ ਹੋਏ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾ ਰਹੇ ਹਨ¢ ਜਥੇ. ਭਗਤਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ¢ ਜ਼ਿਕਰਯੋਗ ਹੈ ਕਿ ਜਥੇਦਾਰ ਫੁੰਮਣ ਸਿੰਘ ਭਗਤਾ ਇਸ ਵਾਰ ਵੀ ਆਪਣੀ ਵੋਟ ਦੀ ਵਰਤੋਂ ਕਰਨ ਲਈ ਕੈਨੇਡਾ ਤੋਂ ਵਾਪਸ ਆਏ ਹਨ¢

ਪਿਛਲੀ ਖ਼ਬਰ ਕਬੱਡੀ ਜਗਤ ਨੂੰ ਵੱਡਾ ਘਾਟਾ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ <br/> ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਹੜ੍ਹ ਪੀੜਤ ਕਿਸਾਨਾਂ ਲਈ ਬੀਜ 'ਤੇ ਖਾਦ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।