16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਯੁਵਕ ਮੇਲੇ 'ਚ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 07-11-2025
ਬੁਢਲਾਡਾ, 6 ਨਵੰਬਰ (ਸਵਰਨ ਸਿੰਘ ਰਾਹੀ)-ਪਿਛਲੇ ਦਿਨੀਂ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚ ਆਪਣੀ ਕਲਾ ਦੇ ਸ਼ਾਨਦਾਰ ਪ੍ਰਦਰਸ਼ਨ ਰਾਹੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਕਿ੍ਸ਼ਨਾ ਕਾਲਜ ਰੱਲੀ ਦੇ ਵਿਦਿਆਰਥੀਆਂ ਦਾ ਕਾਲਜ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਪ੍ਰਕਾਸ਼ ਕੌਰ ਢਿੱਲੋਂ ਨੇ ਦੱਸਿਆ ਕਿ ਵੱਖ-ਵੱਖ ਕਲਾਵਾਂ 'ਚੋਂ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਕਾਲਜ ਯੁਵਕ ਭਲਾਈ ਕਨਵੀਨਰ ਪ੍ਰੋ. ਜਸਪ੍ਰੀਤ ਕੌਰ ਤੇ ਸਟਾਫ਼ ਨੂੰ ਵਧਾਈ ਦਿੱਤੀ | ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ ਨੇ ਕਿਹਾ ਕਿ ਸਰਬਪੱਖੀ ਵਿਕਾਸ ਲਈ ਵਿਦਿਆਰਥੀਆਂ ਦੇ ਯੁਵਕ ਮੇਲਿਆਂ 'ਚ ਭਾਗ ਲੈਣਾ ਜ਼ਰੂਰੀ ਹੈ | ਇਸ ਮੌਕੇ ਚੇਅਰਮੈਨ ਪ੍ਰੀਤਇੰਦਰ ਸਿੰਘ ਚਹਿਲ ਅਤੇ ਪ੍ਰਧਾਨ ਵਿਜੈ ਕੁਮਾਰ ਨੇ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਲੜਾਈ-ਝਗੜੇ ਦੇ ਮਾਮਲੇ 'ਚ ਇਕ ਧਿਰ ਦੇ ਚਾਰ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।