16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਗਰ ਕੌਂਸਲ ਵਿਚ ਪਾਣੀ-ਸੀਵਰੇਜ ਬਿੱਲਾਂ ਦੀਆਂ ਫ਼ਰਜ਼ੀ ਰਸੀਦਾਂ ਮਾਮਲੇ ਵਿਚ ਹਲਕਾ ਵਿਧਾਇਕ ਨੇ ਲਿਆ ਗੰਭੀਰ ਨੋਟਿਸ <br/>

ਅਜੀਤ ਡੈਸਕ 07-11-2025
ਰਾਮਪੁਰਾ ਫੂਲ, 6 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਘੁਟਾਲਿਆਂ ਨਾਲ ਭਰਪੂਰ ਸਥਾਨਕ ਨਗਰ ਕÏਸ਼ਲ ਵਿਖੇ ਹੁਣ ਪਿਛਲੇ ਕੁਝ ਦਿਨਾਂ ਤੋਂ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਦੌਰਾਨ ਫ਼ਰਜ਼ੀ ਰਸੀਦਾਂ ਜਾਰੀ ਕਰਕੇ ਹੋਏ ਵੱਡੇ ਘਪਲੇ ਦੀ ਗੂੰਜ ਪ੍ਰਸ਼ਾਸਨਿਕ ਪੱਧਰ 'ਤੇ ਸੁਣਾਈ ਦੇ ਰਹੀ ਹੈ¢ ਇਸ ਗੰਭੀਰ ਮਾਮਲੇ ਸਬੰਧੀ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਦੋਸ਼ੀ ਚਾਹੇ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਣ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ¢ ਉਨ੍ਹਾਂ ਕਿਹਾ ਕਿ ਸਰਕਾਰ ਦੀ ਭਿ੍ਸ਼ਟਾਚਾਰ ਵਿਰੋਧੀ 'ਜ਼ੀਰੋ ਟਾਲਰੇਂਸ' ਨੀਤੀ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਦੇ ਇਕ-ਇਕ ਰੁਪਏ ਦਾ ਹਿਸਾਬ ਲਿਆ ਜਾਵੇਗਾ¢ ਇਸ ਮਾਮਲੇ ਬਾਰੇ ਨਗਰ ਕÏਾਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਘਪਲੇ ਵਿਚ ਸ਼ਾਮਿਲ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ¢ ਉਨ੍ਹਾਂ ਦੱਸਿਆ ਕਿ ਸਾਰੀ ਜਾਂਚ ਪੂਰੀ ਨਿਰਪੱਖਤਾ ਨਾਲ ਚਲ ਰਹੀ ਹੈ ¢ਰਜਨੀਸ਼ ਕੁਮਾਰ ਨੇ ਖ਼ੁਲਾਸਾ ਕੀਤਾ ਕਿ ਇਹ ਘਪਲਾ ਪਾਣੀ ਅਤੇ ਸੀਵਰੇਜ ਵਿਭਾਗ ਵਿੱਚ ਫ਼ਰਜ਼ੀ ਰਸੀਦਾਂ ਜਾਰੀ ਕਰਕੇ ਨਿੱਜੀ ਲਾਭ ਹਾਸਲ ਕਰਨ ਨਾਲ ਜੁੜਿਆ ਹੈ, ਜੋ ਕਿ ਸਾਲ 2014-15 ਤੋਂ ਚੱਲ ਰਿਹਾ ਸੀ¢ ਮÏਜੂਦਾ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸਾਰੀ ਸੱਚਾਈ ਜਲਦੀ ਸਾਹਮਣੇ ਲਿਆਂਦੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਸਾਲ 2021 ਤੋਂ ਬਾਅਦ ਬਿੱਲ ਪ੍ਰਣਾਲੀ ਆਨਲਾਈਨ ਕਰ ਦਿੱਤੀ ਗਈ ਹੈ, ਜਿਸ ਨਾਲ ਫ਼ਰਜ਼ੀ ਰਸੀਦਾਂ ਦੇ ਕੇਸਾਂ ਦੀ ਸੰਭਾਵਨਾ ਕਾਫੀ ਘੱਟ ਹੋ ਗਈ ਹੈ¢ ਹੁਣ ਮੈਨੂਅਲ ਰਸੀਦਾਂ ਸਿਰਫ਼ ਐਮਰਜੈਂਸੀ ਹਾਲਾਤ ਵਿਚ ਹੀ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਨਾਲ ਜਾਰੀ ਕੀਤੀਆਂ ਜਾਂਦੀਆਂ ਹਨ¢ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਘਪਲੇ ਨਾਲ ਜੁੜੀ ਲਗਭਗ 5.5 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਵਾਪਸ ਭਰਵਾ ਲਈ ਗਈ ਹੈ¢ ਪਰ ਉਨ੍ਹਾਂ ਦੀ ਮੰਗ ਹੈ ਕਿ ਜਾਂਚ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਜਿਨ੍ਹਾਂ ਨਾਗਰਿਕਾਂ ਨੂੰ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ¢ ਨਗਰ ਕੌਂਸਲ ਪ੍ਰਬੰਧਨ ਨੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਉਣ ਦਾ ਭਰੋਸਾ ਦਿੱਤਾ ਹੈ¢ ਈ.ਓ. ਰਜਨੀਸ਼ ਕੁਮਾਰ ਨੇ ਇਹ ਵੀ ਕਿਹਾ ਕਿ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਉਨ੍ਹਾਂ ਨੂੰ ਪੂਰੇ ਅਧਿਕਾਰ ਪ੍ਰਾਪਤ ਹਨ ਤਾਂ ਜੋ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਬਿਨ੍ਹਾਂ ਪੂਰੀ ਨਿਰਪੱਖਤਾ ਨਾਲ ਕਾਰਵਾਈ ਕੀਤੀ ਜਾ ਸਕੇ¢

ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਮਜ਼੍ਹਬੀ ਸਿੱਖ/ਬਾਲਮੀਕ ਭਾਈਚਾਰੇ ਪ੍ਰਤੀ ਮਾੜੀ ਸੋਚ ਜੱਗ ਜ਼ਾਹਿਰ ਹੋਈ- ਬਲਦੇਵ ਸਿੰਘ ਆ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।